Partap Singh Bajwa: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ਬਾਰੇ ਪ੍ਰਤਾਪ ਸਿੰਘ ਬਾਜਵਾ ਦਾ ਬਿਆਨ 

ਏਜੰਸੀ

ਖ਼ਬਰਾਂ, ਪੰਜਾਬ

Partap Singh Bajwa: ਦੁਨੀਆ ਭਰ ਵਿੱਚ ਸਿੱਖ ਭਾਈਚਾਰਾ ਅਕਾਲ ਤਖ਼ਤ ਦੇ ਫੈਸਲੇ ਦੀ ਪੂਰੀ ਵਫ਼ਾਦਾਰੀ ਨਾਲ ਪਾਲਣਾ ਕਰਦਾ ਹੈ।

Statement of Pratap Singh Bajwa about religious punishment of Shiromani Akali Dal president Sukhbir Singh Badal

 

Partap Singh Bajwa: ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੀ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਦੀ ਸਜ਼ਾ ਸੁਣਾਈ ਗਈ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ਬਾਰੇ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ“ਪਿਛਲੇ ਕੁਝ ਸਾਲਾਂ ਤੋਂ ਉਨ੍ਹਾਂ (ਸ਼੍ਰੋਮਣੀ ਅਕਾਲੀ ਦਲ) ਦੀ ਕਾਰਗੁਜ਼ਾਰੀ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੇ ਪਾਰਟੀ ਨੂੰ ਨਕਾਰ ਦਿੱਤਾ ਹੈ।

ਉਨ੍ਹਾਂ ਨੂੰ ਪਹਿਲਾਂ ਹੀ ਸਿਆਸੀ ਸਜ਼ਾ ਦਿੱਤੀ ਜਾ ਚੁੱਕੀ ਹੈ। ਲੋਕ ਹੁਣ ਧਾਰਮਿਕ ਸਜ਼ਾ ਦੀ ਉਡੀਕ ਕਰ ਰਹੇ ਸਨ... ਦੁਨੀਆ ਭਰ ਵਿੱਚ ਸਿੱਖ ਭਾਈਚਾਰਾ ਅਕਾਲ ਤਖ਼ਤ ਦੇ ਫੈਸਲੇ ਦੀ ਪੂਰੀ ਵਫ਼ਾਦਾਰੀ ਨਾਲ ਪਾਲਣਾ ਕਰਦਾ ਹੈ। ਇਹ ਨਿਰਵਿਵਾਦ ਹੈ…. ਅਸੀਂ ਉਨ੍ਹਾਂ ਦੇ (ਅਕਾਲ ਤਖ਼ਤ ਦੇ) ਫੈਸਲੇ ਅੱਗੇ ਸਿਰ ਝੁਕਾਉਂਦੇ ਹਾਂ।