Amritsar News: ਗਲ਼ ’ਚ ਤਖ਼ਤੀ ਤੇ ਹੱਥ ’ਚ ਬਰਛਾ ਫੜ੍ਹ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਬਾਦਲ ਤੇ ਸੁਖਦੇਵ ਢੀਂਡਸਾ

ਏਜੰਸੀ

ਖ਼ਬਰਾਂ, ਪੰਜਾਬ

Amritsar News: ਉਨ੍ਹਾਂ ਨੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਇਹ ਸੇਵਾ ਨਿਭਾਉਣੀ ਹੈ।

Sukhbir Badal and Sukhdev Dhindsa serving at Sri Darbar Sahib with a plaque around their neck and a spear in their hands.

 

Amritsar News: ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅੱਜ ਸੇਵਾਦਾਰਾਂ ਵਾਲਾ ਨੀਲਾ ਚੋਲ਼ਾ ਪਹਿਨ ਕੇ ਅਤੇ ਹੱਥ ਵਿਚ ਬਰਛਾ ਲੈ ਕੇ ਗਲ ਵਿਚ ਅਕਾਲ ਤਖਤ ਸਾਹਿਬ ਵੱਲੋਂ ਪਾਈ ਤਖ਼ਤੀ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪ੍ਰਵੇਸ਼ ਦੁਆਰ ਵਿਖੇ ਸੇਵਾ ਕਰਨ ਲਈ ਬੈਠੇ ਹਨ।

ਸੁਖਬੀਰ ਸਿੰਘ ਬਾਦਲ ਦੇ ਪੈਰ ਅਤੇ ਲੱਤ ’ਤੇ ਪਲਸਤਰ ਲੱਗਾ ਹੋਣ ਕਾਰਨ ਉਹ ਵੀਲ੍ਹ ਚੇਅਰ ’ਤੇ ਬੈਠੇ ਹੋਏ ਹਨ। ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਉਨ੍ਹਾਂ ਨੇ ਸਵੇਰੇ 9 ਵਜੇ ਤੋਂ 10 ਵਜੇ ਤੱਕ ਇਹ ਸੇਵਾ ਨਿਭਾਉਣੀ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਅੱਜ ਲੰਗਰ ਵਿਚ ਬਰਤਨ ਸਾਫ ਕਰਨ ਸਮੇਤ ਹੋਰ ਲੱਗੀਆਂ ਤਨਖਾਹ ਦੀਆਂ ਸੇਵਾਵਾਂ ਵੀ ਨਿਭਾਈਆਂ ਜਾਣਗੀਆਂ।

ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਬਜ਼ੁਰਗ ਅਕਾਲੀ ਆਗੂ ਸੁਖਦੇਵ ਸਿੰਘ ਢੀਡਸਾ ਵੀ ਸੇਵਾਦਾਰ ਵਾਲਾ ਚੋਲ਼ਾ ਪਹਿਨ ਕੇ ਅਤੇ ਹੱਥ ਵਿਚ ਬਰਛਾ ਫੜ੍ਹ ਕੇ, ਗਲ ਵਿਚ ਤਖ਼ਤੀ ਪਾ ਕੇ ਸੇਵਾ ਕਰਨ ਪੁੱਜ ਗਏ ਹਨ। ਦੋਵੇਂ ਆਗੂ ਘੰਟਾ ਘਰ ਡਿਊੜੀ ਦੇ ਦੋਨੇ ਪਾਸੇ ਬੈਠ ਕੇ ਇਹ ਸੇਵਾ ਨਿਭਾ ਰਹੇ ਹਨ।