Dismissed ਮਹਿਲਾ ਕਾਂਸਟੇਬਲ ਅਮਨਦੀਪ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਤੈਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਠਿੰਡਾ ਦੀ ਸੈਸ਼ਨ ਅਦਾਲਤ ’ਚ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ ਨੂੰ

Corruption charges framed against dismissed woman constable Amandeep Kaur

ਬਠਿੰਡਾ : ਬਠਿੰਡਾ ਦੀ ਸੈਸ਼ਨ ਅਦਾਲਤ ਨੇ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਤੈਅ ਕੀਤੇ । ਕੇਸ ਦੀ ਸੁਣਵਾਈ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਰਿੰਦਰ ਪਾਲ ਕੌਰ ਨੇ ਅਗਲੀ ਤਾਰੀਖ 21 ਜਨਵਰੀ ਤੈਅ ਕੀਤੀ, ਜਿਸ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਅਮਨਦੀਪ ਖ਼ਿਲਾਫ਼ ਸਬੂਤ ਪੇਸ਼ ਕੀਤੇ ਜਾਣਗੇ ।

14 ਨਵੰਬਰ ਨੂੰ ਵਿਜੀਲੈਂਸ ਬਿਊਰੋ ਨੇ ਅਮਨਦੀਪ ਖ਼ਿਲਾਫ਼ ਦੂਜੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਨਾਲ ਉਸ ਦੀ 'ਬੇਅਨੁਪਾਤਿਕ ਸੰਪਤੀ' ਕੇਸ ਦੀ ਮੁਕੱਦਮੇਬਾਜ਼ੀ ਦਾ ਰਾਹ ਸਾਫ਼ ਹੋ ਗਿਆ। ਸੋਸ਼ਲ ਮੀਡੀਆ ’ਤੇ ਆਪਣੀ ਸ਼ਾਨਦਾਰ ਜ਼ਿੰਦਗੀ ਦਿਖਾਉਣ ਕਰਕੇ ਅਮਨਦੀਪ ਨੂੰ “ਥਾਰ ਵਾਲੀ ਕਾਂਸਟੇਬਲ” ਅਤੇ ਦੇ ਨਾਂ ਨਾਲ ਜਾਣਿਆ ਜਾਂਦਾ ਸੀ । ਉਸ ਨੂੰ ਇਸ ਸਾਲ 2 ਅਪ੍ਰੈਲ ਨੂੰ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੀ SUV ਵਿੱਚੋਂ 17.71 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਸੀ । ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ਨੂੰ 3 ਅਪ੍ਰੈਲ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ।

ਬਾਅਦ ਵਿੱਚ 26 ਮਈ ਨੂੰ ਵਿਜੀਲੈਂਸ ਬਿਊਰੋ ਨੇ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਨੂੰਨ ਹੇਠ ਕੇਸ ਦਰਜ ਕੀਤਾ ਸੀ। ਵਿਜੀਲੈਂਸ ਬਿਊਰੋ ਦੀ ਜਾਂਚ ਦੌਰਾਨ ਉਸਦੀ ਚੱਲ-ਅਚੱਲ ਸੰਪਤੀ, ਤਨਖ਼ਾਹ ਰਿਕਾਰਡ, ਬੈਂਕ ਖਾਤਿਆਂ ਅਤੇ ਕਰਜ਼ਿਆਂ ਦੀ ਜਾਂਚ ਕੀਤੀ ਗਈ।