MP Gurjit Singh Aujla ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ਦਾ ਕੀਤਾ ਸਮਰਥਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ : ਗੈਂਗਸਟਰ ਲੋਕਾਂ ਨੂੰ ਕਰ ਰਹੇ ਹਨ ਪ੍ਰੇਸ਼ਾਨ ਤੇ ਪੰਜਾਬ ’ਚ ਆਏ ਦਿਨ ਹੋ ਰਹੇ ਨੇ ਕਤਲ

MP Gurjit Singh Aujla supports Sukhjinder Singh Randhawa's statement

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਦੇ ਬਿਆਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਗੈਂਗਸਟਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਅਤੇ ਕਤਲ ਹੋ ਰਹੇ ਹਨ । ਜਦਕਿ ਆਮ ਆਦਮੀ ਪਾਰਟੀ ਆਗੂ ਵਾਰ-ਵਾਰ ਕਹਿ ਰਹੀ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਗੈਂਗਸਟਰਾਂ ਨਾਲ ਸਬੰਧ ਹਨ । ਔਜਲਾ ਨੇ ਅੱਗੇ ਕਿਹਾ ਕਿ ‘ਆਪ’ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁਸ਼ ਕਰਨ ਲਈ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਏ ਦਿਨ ਕਤਲ ਹੋ ਰਹੇ ਹਨ ਅਤੇ ਅਜਿਹੇ ਮਾਮਲਿਆਂ ’ਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ । ਉਨ੍ਹਾਂ ਕਿਹਾ ਕਿ ਇਹ ਕਤਲ ਸਿਰਫ਼ ਬਿਆਨਾਂ ਦੇ ਆਧਾਰ 'ਤੇ ਨਹੀਂ ਰੁਕਣਗੇ।

ਅਕਾਲੀ-ਭਾਜਪਾ ਗੱਠਜੋੜ ਸਬੰਧੀ ਬੋਲਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ ਹੈ । ਅਕਾਲੀ-ਭਾਜਪਾ ਸਰਕਾਰ ਦੌਰਾਨ ਨਸ਼ਾਖੋਰੀ ਅਤੇ ਗੈਂਗਸਟਰਵਾਦ ਵਧਿਆ । ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੁੱਖ ਮੰਤਰੀ ਹੁੰਦਿਆਂ ਇਹ ਕਿਹਾ ਸੀ ਅਤੇ ਹੁਣ ਉਹ ਕਹਿ ਰਹੇ ਹਨ ਕਿ ਸਾਨੂੰ ਇੱਕਜੁੱਟ ਹੋਣਾ ਚਾਹੀਦਾ ਹੈ। ਭਾਵੇਂ ਉਹ ਇਕੱਠੇ ਚੋਣਾਂ ਲੜਨ ਜਾਂ ਇਕੱਲੇ ਪਰ ਪੰਜਾਬ ਅੰਦਰ ਕਾਂਗਰਸ ਪਾਰਟੀ ਮਜ਼ਬੂਤ ਸਥਿਤੀ ਵਿੱਚ ਹੈ।
ਲੋਕ ਸਭਾ ਅੰਦਰ ਸਰਕਾਰ ਵੱਲੋਂ SIR 'ਤੇ ਚਰਚਾ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਕਿਹਾ ਕਿ ਉਹ ਆਪਣੇ ਲੋਕ ਸਭਾ ਹਲਕੇ ਦੇ ਲੋਕਾਂ ਦੇ ਮੁੱਦੇ ਉਠਾਉਣ ਵਿੱਚ ਅਸਮਰੱਥ ਹਨ।