ਆਜ਼ਾਦੀ ਤੋਂ ਬਾਅਦ ਦੇਸ਼ ਦਾ ਸਭ ਤੋਂ ਮਾੜਾ ਪ੍ਰਧਾਨ ਮੰਤਰੀ ਮੋਦੀ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਹਮਲਾ ਕਰਦੇ ਹੋਏ...

Captain targeted to Modi

ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਮੋਦੀ ਦੇਸ਼ ਦੀ ਅਜ਼ਾਦੀ ਤੋਂ ਬਾਅਦ ਦਾ ਸਭ ਤੋਂ ਮਾੜਾ ਪ੍ਰਧਾਨ ਮੰਤਰੀ ਹੈ। ਗੁਰਦਾਸਪੁਰ ਵਿਚ ਪ੍ਰਧਾਨ ਮੰਤਰੀ ਦੇ ਬਿਆਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਪਲਟਵਾਰ ਕਰਦੇ ਹੋਏ ਉਨ੍ਹਾਂ ਨੂੰ ਜੁਮਲੇਬਾਜ਼ ਕਰਾਰ ਦਿਤਾ ਹੈ।

ਦੱਸ ਦਈਏ ਕਿ ਇਹ ਪਹਿਲਾ ਮੌਕਾ ਹੈ ਜਦੋਂ ਪੰਜਾਬ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਲਈ ਤਿੱਖੇ ਸ਼ਬਦਾਂ ਦੀ ਵਰਤੋਂ ਕੀਤੀ ਹੋਵੇ। ਕੈਪਟਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਮੋਦੀ ਸਰਕਾਰ ਨਾਲੋਂ ਵੱਧ ਕੰਮ ਤਾਂ ਪੰਜਾਬ ਸਰਕਾਰ ਨੇ ਦੋ ਸਾਲ ਦੇ ਕਾਰਜਕਾਲ ਦੌਰਾਨ ਹੀ ਕਰ ਦਿਤੇ ਹਨ। ਦੱਸ ਦਈਏ ਕਿ ਗੁਰਦਾਸਪੁਰ ਵਿਖੇ ਅਕਾਲੀ-ਭਾਜਪਾ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਕਾਂਗਰਸ 1984 ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀਆਂ ਨੂੰ ਹਮੇਸ਼ਾ ਬਚਾਉਂਦੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਤਾਂ ਸਿੱਖ ਕਤਲੇਆਮ ਵਿਚ ਸ਼ਾਮਲ ਵਿਅਕਤੀ ਨੂੰ ਮੁੱਖ ਮੰਤਰੀ ਦੀ ਕੁਰਸੀ ‘ਤੇ ਬਿਠਾ ਦਿਤਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ‘ਤੇ ਕਿਸਾਨਾਂ ਦੀ ਕਰਜ਼ ਮਾਫ਼ੀ ਨੂੰ ਲੈ ਕੇ ਦੋਸ਼ ਲਗਾਏ ਅਤੇ ਹੋਰ ਕਈ ਤਰ੍ਹਾਂ ਦੇ ਤਿੱਖੇ ਹਮਲੇ ਕੀਤੇ।

ਮੋਦੀ ਦੇ ਇਸ ਬਿਆਨ ਤੋਂ ਬਾਅਦ ਭੜਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਾਰਾ ਜਵਾਬ ਦਿੰਦੇ ਹੋਏ ਉਨ੍ਹਾਂ ਨੂੰ ਜੁਮਲੇਬਾਜ਼ ਪ੍ਰਧਾਨ ਮੰਤਰੀ ਕਰਾਰ ਦਿਤਾ ਜਿਹੜਾ ਦੇਸ਼ ਨੂੰ ਪਤਨ ਵੱਲ ਲਿਜਾ ਰਿਹਾ ਹੈ।