ਸਾਬਕਾ ਸੀਐਮ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੀ ਨਨਕਾਣਾ ਸਾਹਿਬ ‘ਤੇ ਹਮਲੇ ਬਾਰੇ ਜਾਣੋ ਕੀ ਕਿਹਾ...

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਤੇ ਦਿਨੀਂ ਪਾਕਿਸਤਾਨ 'ਚ ਮੌਜੂਦ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਜਨਮ ਅਸਥਾਨ...

Parkash Singh Badal

ਮੁਕਤਸਰ: ਬੀਤੇ ਦਿਨੀਂ ਪਾਕਿਸਤਾਨ 'ਚ ਮੌਜੂਦ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਜਨਮ ਅਸਥਾਨ ਗੁਰੂਦਵਾਰਾ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਇਲਾਕੇ ਦੇ ਸਿੱਖਾਂ 'ਚ ਸਹਿਮ ਦਾ ਮਾਹੌਲ ਹੈ। ਨਾਲ ਹੀ ਪਾਕਿ ਸਿੱਖਾਂ ਨੂੰ ਵੱਡੇ ਹਮਲੇ ਦਾ ਡਰ ਸਤਾ ਰਿਹਾ ਹੈ। ਇਸ ਹਮਲੇ ਦੀ ਨਿੰਦਾ ਭਾਰਤ 'ਚ ਸਿੱਖਾਂ ਵੱਲੋਂ ਕੀਤੀ ਜਾ ਰਹੀ ਹੈ।

ਅਜਿਹੇ 'ਚ ਕੇਂਦਰ ਨੂੰ ਇਸ ਮੁੱਦੇ 'ਚ ਦਖਲ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਕੁਝ ਸਮਾਂ ਪਹਿਲਾਂ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਸ ਹਮਲੇ ਨੂੰ ਦੁਖਦਾਈ ਘਟਨਾ ਦੱਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਭਾਰਤ ਸਰਕਾਰ ਜਲਦੀ ਹੀ ਉੱਥੇ ਦੇ ਸਿੱਖਾਂ ਨੂੰ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉੱਥੇ ਅਮਨ-ਸ਼ਾਂਤੀ ਨੂੰ ਕਾਈਮ ਕਰਵਾਇਆ ਜਾਵੇ।

ਇੱਥੇ ਦੱਸਣਯੋਗ ਹੈ ਕਿ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿੱਚ, ਇੱਕਠੀ ਹੋਈ ਭੀੜ ਨੇ ਪਵਿੱਤਰ ਅਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਵਿੱਚ ਪੱਥਰਬਾਜੀ ਕੀਤੀ ਅਤੇ ਸਿੱਖਾਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਨਾਲ ਪਹਿਲੀ ਵਾਰ ਸ਼ਬਦ-ਕੀਰਤਨ ਰੱਦ ਹੋਇਆ। ਸ਼ੁੱਕਰਵਾਰ ਨੂੰ ਸੈਂਕੜੇ ਲੋਕਾਂ ਨੇ ਗੁਰਦੁਆਰੇ ਦਾ ਘਿਰਾਓ ਕੀਤਾ।

ਦੱਸਿਆ ਜਾ ਰਿਹਾ ਹੈ ਕਿ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵਾਲਿਆਂ ਨੇ ਕੀਤੀ, ਜਿਨ੍ਹਾਂ ‘ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦਾ ਇਲਜ਼ਾਮ ਹੈ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ, ਪਰ ਸਥਿਤੀ ਤਣਾਅਪੂਰਨ ਬਣੀ ਹੋਈ ਸੀ।

ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਇਸ ਦੇ ਨਾਲ ਹੀ ਉਨ੍ਹਾਂ ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫੇ ਮਗਰੋਂ ਕਿਹਾ ਕਿ ਮੇਰੇ ਦਿਲ 'ਚ ਢੀਂਡਸਾ ਪ੍ਰਤੀ ਸਤਕਾਰ ਹੈ ਅਤੇ ਮੈਂ ਚਾਹੁੰਦਾ ਹਾਂ ਕਿ ਉਹ ਹਮੇਸ਼ਾ ਅਕਾਲੀ ਦਲ ਦੀ ਸੇਵਾ ਕਰਨ।