ਇੱਕ ਬਾਂਹ ਵਾਲੇ ਬਾਬੇ ਨੇ ਵੱਡੇ-ਵੱਡੇ ਡੌਲ਼ੇ ਵਾਲਿਆਂ ਨੂੰ ਪਾਈ ਮਾਤ, ਦਿੱਲੀ ਗੱਡਿਆ ਕਿਸਾਨੀ ਝੰਡਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨੀ ਸੰਘਰਸ਼ ਪੰਜਾਬ ਅਤੇ ਭਾਰਤ ਦੇ ਇਤਿਹਾਸ ਦਾ ਵੀ ਹਿੱਸਾ ਰਹੇ ਹਨ

Kissan

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਪੰਜਾਬ ਅਤੇ ਭਾਰਤ ਦੇ ਇਤਿਹਾਸ ਦਾ ਵੀ ਹਿੱਸਾ ਰਹੇ ਹਨ। ਉਥੇ ਹੀ ਅੱਜ ਦਿੱਲੀ ਕਿਸਾਨੀ ਅੰਦੋਲਨ ‘ਚ ਸਾਇਕਲ ਉੱਤੇ ਜਾ ਰਹੇ 62 ਸਾਲਾ ਬਜ਼ੁਰਗ ਜਿਸਦੀ ਸੱਜੀ ਬਾਂਹ ਨਹੀਂ ਸੀ। ਇਹ ਬਜ਼ੁਰਗ ਕਿਸਾਨ ਪਿੱਠੋਂ ਪਿੰਡ ਨਾਲ ਸੰਬੰਧਤ ਹੈ। ਬਜ਼ੁਰਗ ਕਿਸਾਨ ਨੇ ਬੜਕ ਮਾਰ ਕੇ ਆਖਿਆ ਕਿ ਅਸੀਂ ਮੋਦੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਮੁੜਾਂਗੇ।

ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੁਣ ਤੱਕ ਕਈ ਵੱਡੇ ਕਿਸਾਨੀ ਘੋਲ ਲੜੇ ਗਏ ਹਨ। ਪਹਿਲਾਂ ਗੱਲ ਕਰਦੇ ਹਾਂ ਆਜ਼ਾਦੀ ਤੋਂ ਬਾਅਦ ਪੰਜਾਬ ਅੰਦਰ ਹੋਏ ਵੱਡੇ ਕਿਸਾਨੀ ਸੰਘਰਸ਼ਾਂ ਦੀ।

ਮੁਜਾਰਾ ਅੰਦੋਲਨ ਆਜ਼ਾਦੀ ਤੋਂ ਬਾਅਦ ਪੰਜਾਬ ਦੀ ਧਰਤੀ ‘ਤੇ ਲੜਿਆ ਗਿਆ, ਪਹਿਲਾ ਕਿਸਾਨੀ ਸੰਘਰਸ਼ ਸੀ। ਮੁਜਾਰੇ ਉਨ੍ਹਾਂ ਕਿਸਾਨਾਂ ਨੂੰ ਕਿਹਾ ਜਾਂਦਾ ਸੀ ਜੋ ਵਿਸਵੇਦਾਰਾਂ ਦੀਆਂ ਜ਼ਮੀਨਾਂ ‘ਤੇ ਖੇਤੀ ਕਰਦੇ ਸੀ, ਪਰ ਉਨ੍ਹਾਂ ਕੋਲ ਜ਼ਮੀਨ ਦੇ ਮਾਲਕੀ ਹੱਕ ਨਹੀਂ ਸੀ।

ਇਸੇ ਤਰ੍ਹਾਂ ਮੋਦੀ ਸਰਕਾਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਦਾ ਪੂਰੇ ਦੇਸ਼ ਵਿਚ ਕਿਸਾਨ ਵਿਰੋਧ ਕਰ ਰਹੇ ਹਨ। ਕਿਸਾਨਾਂ ਨੇ ਦਿੱਲੀ ਬਾਰਡਰਾਂ ਨੂੰ ਘੇਰਾ ਪਾਇਆ ਹੋਇਆ ਹੈ। ਜਿੱਥੇ ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹੈ। ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਲਗਪਗ ਦੋ ਮਹੀਨੇ ਹੋਣ ਵਾਲੇ ਹਨ ਪਰ ਮੋਦੀ ਸਰਕਾਰ ਆਪਣਾ ਅਡੀਅਲ ਰਵੱਈਆ ਛੱਡਣਾ ਨਹੀਂ ਚਾਹੁੰਦੀ।

ਇਨ੍ਹਾਂ ਖੇਤੀ ਕਾਨੂੰਨਾਂ ਰੱਦ ਕਰਾਉਣ ਲਈ ਲਗਪਗ 50 ਕਿਸਾਨਾਂ ਨੇ ਆਪਣੀ ਜ਼ਿੰਦਗੀ ਦੀ ਪ੍ਰਵਾਹ ਨਾ ਕਰਦਿਆਂ ਮੌਤ ਦਾ ਜ਼ਾਮ ਪੀ ਲਿਆ ਹੈ ਪਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਦਾ ਕਹਿਣੈ ਕਿ ਅਸੀਂ ਦਿੱਲੀ ਤੋਂ ਖੇਤੀ ਦੇ ਕਾਲੇ ਕਾਨੂੰਨਾਂ ਰੱਦ ਕਰਵਾ ਕੇ ਜਾਵਾਂਗੇ।