ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਨਾ ਦੇਣ ਵਾਲੇ ਅਦਾਰਿਆਂ ਖਿਲਾਫ਼ ਹੋਵੇ ਕਾਰਵਾਈ: ਜਾਤੀ ਕਮਿਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

punjabi News, Punjabi News Paper, punjabi News online, Rozana Spokesman

sc students

ਚੰਡੀਗੜ੍ਹ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ  ਅੱਜ ਇੱਕ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸੂਬੇ ਦੇ ਉਹਨਾਂ ਵਿੱਦਿਅਕ ਅਦਾਰਿਆਂ ਵਿਰੁੱਧ ਕਾਨੂੰਨੀ ਅਤੇ ਪ੍ਰਸ਼ਾਸ਼ਨਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਜਿਹੜੇ ਅਦਾਰੇ ਐਸ.ਸੀ. ਸਕਾਲਰਸ਼ਿੱਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਨਹੀਂ ਦੇ ਰਹੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਅਖਬਾਰਾਂ ਅਤੇ ਸ਼ਿਕਾਇਤਾਂ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਦੇ ਕਈ ਵਿੱਦਿਅਕ ਅਦਾਰੇ ਐਸ.ਸੀ. ਸਕਾਲਰਸ਼ਿਪ ਸਕੀਮ ਅਧੀਨ ਡਿਗਰੀ ਕਰ ਚੁੱਕੇ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਹੋਰ ਅਸਲ ਦਸਤਾਵੇਜ਼ ਨਹੀਂ ਦੇ ਰਹੇ ਹਨ।

ਉਹਨਾਂ ਕਿਹਾ ਕਿ ਇਸ ਗੱਲ ਦਾ ਕਮਿਸ਼ਨ ਵਲੋਂ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਸਰਕਾਰ ਨੂੰ ਪੱਤਰ ਲਿਖਕੇ ਕਿਹਾ ਗਿਆ ਹੈ ਕਿ ਜਿਹੜੇ ਵਿੱਦਿਅਕ ਅਦਾਰਿਆਂ ਵਲੋਂ ਐਸ.ਸੀ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਹੋਰ ਅਸਲ ਦਸਤਾਵੇਜ਼ ਨਹੀਂ ਦਿੱਤੇ ਜਾ ਰਹੇ ਉਹਨਾਂ ਦੀ ਮਾਨਤਾ ਰੱਦ ਕਰ ਕੇ ਉਹਨਾਂ ਖਿਲਾਫ ਐਟ੍ਰੋਸਿਟੀ ਐਕਟ 1989 ਅਧੀਨ  ਫੌਜਦਾਰੀ ਮਾਮਲੇ ਦਰਜ ਕਰਵਾਏ ਜਾਣ।