ਬਲਵੰਤ ਸਿੰਘ ਰਾਜੋਆਣਾ ਰਾਜਿੰਦਰਾ ਹਸਪਤਾਲ ਵਿਚ ਭਰਤੀ, ਛਾਤੀ ’ਚ ਦਰਦ ਦੇ ਚਲਦਿਆਂ ਲਿਆਂਦਾ ਗਿਆ ਹਸਪਤਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਸਜ਼ਾ ਅਧੀਨ ਬਲਵੰਤ ਸਿੰਘ ਰਾਜੋਆਣਾ ਨੂੰ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

Balwant Singh Rajoana admitted to Rajindra Hospital

ਪਟਿਆਲਾ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਸਜ਼ਾ ਅਧੀਨ ਬਲਵੰਤ ਸਿੰਘ ਰਾਜੋਆਣਾ ਨੂੰ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੈਂਟਰਲ ਜੇਲ੍ਹ ਪਟਿਆਲਾ ਵਿਚ ਬੰਦ ਰਾਜੋਆਣਾ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਸੀ, ਜਿਸ ਦੇ ਚਲਦਿਆਂ ਉਹਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਆ ਹੈ।

Balwant Singh Rajoana

ਦੱਸਿਆ ਜਾ ਰਿਹਾ ਹੈ ਕਿ ਅੱਜ ਦੁਪਹਿਰ 12.30 ਵਜੇ ਰਾਜੋਆਣਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿੱਥੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮੀਡੀਆ ਨਾਲ ਦੂਰੋਂ ਗੱਲ ਕਰਦਿਆਂ ਰਾਜੋਆਣਾ ਨੇ ਕਿਹਾ ਕਿ ਉਹ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿਚ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਫਾਂਸੀ ਸਬੰਧੀ ਫੈਸਲਾ ਲਟਕਾਉਣ ਦੇ ਕਾਰਨ ਜਾਣਨ ਲਈ ਕੇਂਦਰ ਸਰਕਾਰ ਨੂੰ ਕਈ ਪੱਤਰ ਲਿਖੇ, ਜਿਨ੍ਹਾਂ ਦਾ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ।

Balwant Singh Rajoana

ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦਾ ਫ਼ੈਸਲਾ ਵੀ ਵਿਚਕਾਰ ਹੀ ਲਟਕਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਪੰਜਾਬ ਪੁਲਿਸ ਕਾਂਸਟੇਬਲ ਰਾਜੋਆਣਾ ਨੂੰ 1995 ਵਿਚ ਪੰਜਾਬ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਵਿਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਸੀ। ਇਸ ਧਮਾਕੇ ਵਿਚ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ।