ਪੰਜਾਬ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਦਿਆਰਥੀਆਂ ਲਈ ਬੰਦ ਰਹਿਣਗੇ ਸਕੂਲ ਪਰ ਸਟਾਫ਼ ਦੀ ਹਾਜ਼ਰੀ ਲਾਜ਼ਮੀ

Coronavirus : Punjab Government released new guidelines

15 ਜਨਵਰੀ ਤੱਕ ਹੋਵੇਗੀ ਆਨਲਾਈਨ ਪੜ੍ਹਾਈ 

ਚੰਡੀਗੜ੍ਹ :  ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸਕੂਲ ਕਾਲਜ ਤੇ ਯੂਨੀਵਰਸਿਟੀਆਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।

ਇਸ ਪੱਤਰ ਵਿਚ ਇਹ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਲਈ ਸਾਰੇ ਸਕੂਲ ਬੰਦ ਰਹਿਣਗੇ। ਇਸ ਵਿਚ ਇਹ ਵੀ ਹਦਾਇਤ ਦਿੱਤੀ ਗਈ ਹੈ ਕਿ ਸਟਾਫ਼ ਮੈਂਬਰ ਸਕੂਲਾਂ ਵਿਚ ਰਹਿ ਕੇ ਬੱਚਿਆਂ ਨੂੰ ਆਨਲਾਈਨ ਤਰੀਕੇ ਨਾਲ ਪੜ੍ਹਾਈ ਕਰਵਾਉਂਦੇ ਰਹਿਣਗੇ। ਵਿਭਾਗ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਟੀਚਿੰਗ ਅਤੇ ਨਾਨ-ਟੀਚਿੰਗ ਅਮਲ ਆਮ ਦਿਨਾਂ ਵਾਂਗ ਹੀ ਸਕੂਲ ਵਿਚ ਹਾਜ਼ਰ ਰਹੇਗਾ।

-ਰਾਜ ਵਿੱਚ ਕੋਵਿਡ-12 ਦੇ ਵੱਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਸਥਿਤ ਸਮੂਹ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ ਮਿਤੀ 15-01 2022 ਤੱਕ ਬੰਦ ਰਹਿਣਗੇ।

-ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਅਮਲਾ ਆਮ ਦਿਨਾਂ ਵਾਂਗ ਆਪਣੀਆਂ ਸੰਸਥਾਵਾਂ ਵਿੱਚ ਹਾਜ਼ਰ ਰਹੇਗਾ । ਸਲਾਨਾ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਟੀਚਿੰਗ ਸਟਾਫ਼ ਸਕੂਲ ਵਿਖੇ ਉਪਲਬਧ ਟੀਚਿੰਗ ਲਰਨਿੰਗ ਏਡਜ਼ ਜਿਵੇਂ ਕਿ ਪ੍ਰੋਜੈਕਟਰ, ਕੰਪਿਊਟਰ ਆਦਿ ਦੀ ਸਹਾਇਤਾ ਨਾਲ ਆਨਲਾਈਨ ਕਲਾਸਾਂ ਲੈਣਗੇ। ਇਸ ਤੋਂ ਇਲਾਵਾ ਸਮੂਹ ਅਧਿਆਪਕ ਵਿਦਿਆਰਥੀਆਂ ਨੂੰ ਪੰਜਾਬ ਐਜੂਕੇਅਰ ਐਪ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਗੇ।

- ਕੋਵਿਡ- 19 ਸਬੰਧੀ ਭਾਰਤ ਸਰਕਾਰ/ਪੰਜਾਬ ਸਰਕਾਰ/ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ / ਗਾਈਡਲਾਈਨਜ਼ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।