ਅੰਮ੍ਰਿਤਸਰ: ਪੁਰਾਣੀ ਰੰਜਿਸ਼ ਦੇ ਚੱਲਦਿਆਂ 20 ਸਾਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਵਾਰਦਾਤ ਅਮਨ ਐਵੇਨਿਊ ਇਲਾਕੇ ‘ਚ ਹੋਈ ਹੈ।

Amritsar: A 20-year-old youth was shot dead due to an old grudge

 

ਅੰਮ੍ਰਿਤਸਰ: ਮਹਾਨਗਰ ਅੰਮ੍ਰਿਤਸਰ ‘ਚ ਸਵੇਰੇ-ਸਵੇਰੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। 20 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਜਾਂਦਾ ਹੈ।
ਦੱਸ ਦੇਈਏ ਕਿ ਅੰਮ੍ਰਿਤਸਰ ‘ਚ 20 ਸਾਲਾ ਰਾਹੁਲ ਨੂੰ ਸ਼ਰੇਆਮ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਮੌਤ ਕੇ ਘਾਟ ਉਤਾਰ ਦਿੱਤਾ ਹੈ।

ਦੱਸ ਦੇਈਏ ਕਿ ਇਹ ਵਾਰਦਾਤ ਅਮਨ ਐਵੇਨਿਊ ਇਲਾਕੇ ‘ਚ ਹੋਈ ਹੈ। ਜਾਣਕਾਰੀ ਮੁਤਾਬਕ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਕੀਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ’ਚ ਸਨਸਨੀ ਫੈਲੀ ਹੋਈ ਹੈ।