5-5 ਲੱਖ ਰੁਪਏ ਵਿਚ ਫਰਜ਼ੀ BAMS ਡਿਗਰੀ ਲੈਣ ਦੀ ਕੋਸ਼ਿਸ਼ ਦਾ ਪਰਦਾਫਾਸ਼, ਬੋਰਡ ਨੇ DGP ਨੂੰ ਕੀਤੀ ਸ਼ਿਕਾਇਤ
ਸਰਟੀਫਿਕੇਟਾਂ ਦੀ ਪੜਤਾਲ ਦੌਰਾਨ ਜਾਅਲਸਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ।
ਚੰਡੀਗੜ੍ਹ: ਬੋਰਡ ਆਫ਼ ਆਯੁਰਵੈਦ ਅਤੇ ਯੂਨਾਨੀ ਸਿਸਟਮ ਆਫ਼ ਮੈਡੀਸਨ ਨੇ ਜਾਅਲੀ ਡਿਗਰੀਆਂ ਲੈ ਕੇ ਪ੍ਰੈਕਟਿਸ ਕਰਨ ਦੀ ਕੋਸ਼ਿਸ਼ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਡੀਜੀਪੀ ਗੌਰਵ ਯਾਦਵ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਬੋਰਡ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਨੇ ਦੱਸਿਆ ਕਿ ਬਿਨੈਕਾਰਾਂ ਦੇ ਸਰਟੀਫਿਕੇਟਾਂ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਜਿਸ ਯੂਨੀਵਰਸਿਟੀ ਤੋਂ ਉਹਨਾਂ ਨੇ ਸਰਟੀਫਿਕੇਟ ਪ੍ਰਾਪਤ ਕਰਨ ਦਾ ਦਾਅਵਾ ਕੀਤਾ ਹੈ, ਉਹ ਬੀ.ਏ.ਐਮ.ਐਸ. ਕਰਵਾਉਂਦੀ ਹੀ ਨਹੀਂ ਹੈ।
ਇਹ ਵੀ ਪੜ੍ਹੋ: 1984 ਸਿੱਖ ਨਸਲਕੁਸ਼ੀ: ਸਾਬਕਾ ਕੌਂਸਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ CBI ਤੋਂ ਮੰਗਿਆ ਜਵਾਬ
ਕਈ ਸਰਟੀਫਿਕੇਟ ਛਤਰਪਤੀ ਸ਼ਾਹੂ ਜੀ ਮਹਾਰਾਜ ਯੂਨੀਵਰਸਿਟੀ, ਕਾਨਪੁਰ ਦੇ ਨਾਂਅ 'ਤੇ ਬਣਾਏ ਗਏ। ਸਰਟੀਫਿਕੇਟਾਂ ਦੀ ਪੜਤਾਲ ਦੌਰਾਨ ਜਾਅਲਸਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁੱਛਗਿੱਛ ਦੌਰਾਨ ਬਿਨੈਕਾਰਾਂ ਨੇ ਮੰਨਿਆ ਕਿ ਉਹਨਾਂ ਨੇ ਕਾਨਪੁਰ ਯੂਨੀਵਰਸਿਟੀ ਨੂੰ 5-5 ਲੱਖ ਰੁਪਏ ਦੇ ਕੇ ਜਾਅਲੀ ਸਰਟੀਫਿਕੇਟ ਬਣਾਏ ਹਨ।
ਇਹ ਵੀ ਪੜ੍ਹੋ: ਇਸ ਮਹੀਨੇ ਦੱਖਣੀ ਅਫਰੀਕਾ ਤੋਂ ਭਾਰਤ ਲਿਆਂਦੇ ਜਾਣਗੇ 12 ਚੀਤੇ, ਪਿਛਲੇ 6 ਮਹੀਨਿਆਂ ਤੋਂ ਹਨ ਕੁਆਰੰਟੀਨ
ਬਾਹਰ ਸੂਬਿਆਂ ਦੀਆਂ ਯੂਨੀਵਰਸਿਟੀਆਂ ਤੋਂ ਹਾਸਲ ਕੀਤੀਆਂ 80 ਤੋਂ ਵੱਧ ਡਿਗਰੀਆਂ ਜਾਂਚ ਅਧੀਨ ਹਨ। ਬੋਰਡ ਆਫ ਆਯੁਰਵੇਦ ਐਂਡ ਯੂਨਾਨੀ ਸਿਸਟਮ ਆਫ ਮੈਡੀਸਨ ਪੰਜਾਬ ਦੇ ਰਜਿਸਟਰਾਰ ਡਾ. ਸਜੀਵ ਗੋਇਲ ਨੇ ਕਿਹਾ ਕਿ ਜਾਅਲੀ ਡਿਗਰੀਆਂ ਲੈਣ ਵਾਲੇ ਦੂਜਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਸਐਸਪੀ ਮੁਹਾਲੀ ਨੂੰ ਇਸ ਮਾਮਲੇ ਦੀ ਜਾਂਚ ਮਗਰੋਂ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵਿਦੇਸ਼ ਵਿਚ ਵਧਿਆ ਪੰਜਾਬੀ ਮਾਂ ਬੋਲੀ ਦਾ ਮਾਣ: ਪੱਛਮੀ ਆਸਟਰੇਲੀਆ ਸੂਬੇ ਦੇ ਸਕੂਲਾਂ ’ਚ ਪੜ੍ਹਾਈ ਜਾਵੇਗੀ ਪੰਜਾਬੀ
ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ –ਸਿਹਤ ਮੰਤਰੀ ਪੰਜਾਬ
ਉਧਰ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਜਾਅਲੀ ਡਿਗਰੀਆਂ ਲੈ ਕੇ ਕਿਸੇ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਧੋਖਾਧੜੀ ਕਰਨ ਵਾਲਿਆਂ ਨੂੰ ਰੋਕਿਆ ਜਾ ਸਕੇ।