Sukhpal Khaira: NDPS ਮਾਮਲੇ 'ਚ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

ਏਜੰਸੀ

ਖ਼ਬਰਾਂ, ਪੰਜਾਬ

ਰਿਹਾਈ ਤੋਂ ਪਹਿਲਾਂ ਪੁਲਿਸ ਨੇ ਇਕ ਹੋਰ ਮਾਮਲਾ ਕੀਤਾ ਦਰਜ 

Sukhpal Khaira

Sukhpal Khaira  - ਨਸ਼ਾ ਤਸਕਰੀ (ਐਨਡੀਪੀਐਸ) ਮਾਮਲੇ ਵਿਚ ਜੇਲ੍ਹ ਵਿਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ, ਦਰਅਸਲ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਮਿਲ ਗਈ ਹੈ। ਉਹ 28 ਸਤੰਬਰ 2023 ਤੋਂ ਜੇਲ੍ਹ ਵਿਚ ਸਨ। ਅਜਿਹੇ 'ਚ ਇਸ ਮਾਮਲੇ 'ਚ ਉਨ੍ਹਾਂ ਦੇ ਜੇਲ ਤੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ।  

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਜ਼ਿਲ੍ਹਾ ਪੁਲਿਸ ਨੇ ਵੀਰਵਾਰ 28 ਸਤੰਬਰ ਨੂੰ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਖਹਿਰਾ ਭੁੱਲਥ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਹਨ। ਹਾਲਾਂਕਿ ਉਹ ਸ਼ੁਰੂ ਤੋਂ ਹੀ ਕਹਿ ਰਹੇ ਸਨ ਕਿ ਉਹਨਾਂ ਦੇ ਖਿਲਾਫ਼ ਗਲਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਹਨਾਂ ਨੇ ਕਿਹਾ ਕਿ ਹੁਣ ਇਕ ਹੋਰ ਮਾਮਲਾ ਦਰਜ ਕਰਕੇ ਉਹਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।  

ਜਾਣਕਾਰੀ ਮੁਤਾਬਕ ਸੁਖਪਾਲ ਖਹਿਰਾ ਖਿਲਾਫ਼ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਹੁਣ ਖਹਿਰਾ ਨੂੰ ਡੀਆਈਜੀ ਦੀ ਅਗਵਾਈ ਵਾਲੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਐਸਆਈਟੀ ਵਿਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।  

(For more news apart from Sukhpal Khaira, stay tuned to Rozana Spokesman)