Barnala Accident News : ਮਹਾਂਪੰਚਾਇਤ 'ਤੇ ਜਾ ਰਹੀ ਕਿਸਾਨਾਂ ਦੀ ਬੱਸ ਦਾ ਐਕਸੀਡੈਂਟ, ਤਿੰਨ ਮਹਿਲਾਵਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Barnala Accident News : ਕਈ ਕਿਸਾਨ ਜ਼ਖ਼ਮੀ

Barnala Accident News

Barnala  Accident News: ਬਰਨਾਲਾ-ਮੋਗਾ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ ਵਾਪਰਿਆ ਹੈ। ਇਥੇ ਟੋਹਾਣਾ ਮਹਾਂਪੰਚਾਇਤ 'ਤੇ ਜਾ ਰਹੀ ਕਿਸਾਨਾਂ ਦੀ ਇਕ ਹੋਰ ਬੱਸ ਦਾ ਐਕਸੀਡੈਂਟ ਹੋ ਗਿਆ। ਇਸ ਹਾਦਸੇ ਵਿਚ ਤਿੰਨ ਮਹਿਲਾਵਾਂ ਦੀ ਮੌਤ ਹੋ ਗਈ ਤੇ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ। ਜਿਨਾਂ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਚ ਦਾਖ਼ਲ ਕਰਵਾਇਆ ਗਿਆ।

ਹਾਦਸੇ ਵਿਚ ਕੁਝ ਕਿਸਾਨਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਰਕੇ ਉਹਨਾਂ ਨੂੰ ਹੋਰ ਹਸਪਤਾਲ ਵਿੱਚ ਰੈਫਰ ਕੀਤਾ ਗਿਆ। ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਸਵੇਰੇ ਕੋਠੇ ਗੁਰੂ ਕੇ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇੱਕ ਬੱਸ ਮਹਾਂਪੰਚਾਇਤ ਲਈ ਹਰਿਆਣਾ ਟੋਹਾਣਾ ਜਾ ਰਹੀ ਸੀ ਤਾਂ  ਮੋਗਾ ਬਾਈਪਾਸ ਰੋਡ 'ਤੇ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਜਿਸ ਕਰਕੇ ਬੱਸ ਵਿੱਚ ਸਵਾਰ ਤਿੰਨ ਮਹਿਲਾਵਾਂ ਦੀ ਮੌਤ ਹੋਈ। ਮ੍ਰਿਤਕ ਮਹਿਲਾਵਾਂ ਕੋਠੇ ਗੁਰੂ ਕੇ ਦੀਆਂ ਰਹਿਣ ਵਾਲੀਆਂ ਦੱਸੀਆਂ ਜਾ ਰਹੀਆਂ ਹਨ।

ਦੱਸ ਦੇਈਏ ਕਿ ਹਾਦਸੇ ਦਾ ਸ਼ਿਕਾਰ ਹੋਣ ਮਗਰੋਂ ਬੱਸ ਦਾ ਅਗਲਾ ਸ਼ੀਸ਼ਾ ਟੁੱਟ ਗਿਆ ਤੇ ਬੱਸ ਪਲਟ ਗਈ। ਲੋਕਾਂ ਵੱਲੋਂ ਬੱਸ ਨੂੰ ਸਿੱਧਾ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਬੱਸ ਅੰਦਰ ਫਸੀਆਂ ਸਵਾਰੀਆਂ ਨੂੰ ਵੀ ਛੇਤੀ ਤੋਂ ਛੇਤੀ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ।