Moga Accident News : ਮੋਗਾ ਦੇ ਬੁੱਘੀਪੁਰਾ ਚੌਂਕ ਵਿਚ ਮੋਟਰਸਾਈਕਲ ਤੇ ਕੈਂਟਰ ਦੀ ਹੋਈ ਟੱਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Moga Accident News : ਟਰੱਕ ਦੇ ਟਾਇਰ ਹੇਠਾਂ ਆਉਣ ਨਾਲ ਇਕ ਦੀ ਹੋਈ ਮੌਤ, ਇਕ ਗੰਭੀਰ ਜ਼ਖ਼ਮੀ

Motorcycle and Canter collide at Bughipura Chowk in Moga Latest News in Punjabi

Motorcycle and Canter collide at Bughipura Chowk in Moga Latest News in Punjabi : ਮੋਗਾ ਦੇ ਬੁੱਘੀਪੁਰਾ ਚੌਕ ਨੇੜੇ ਧੁੰਦ ਕਾਰਨ ਮੋਟਰਸਾਈਕਲ ਅਤੇ ਕੈਂਟਰ ਦੀ ਟੱਕਰ ਹੋ ਗਈ। ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਤੇ ਇਕ ਵਿਅਕਤੀ ਜ਼ਖ਼ਮੀ ਹੈ, ਜਿਸ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੋਂ ਉਸ ਨੂੰ ਗੰਭੀਰ ਹਾਲਤ ਵਿਚ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੋਵੇਂ ਬਾਈਕ ਸਵਾਰ ਨੌਜਵਾਨ ਜਗਰਾਉਂ ਦੇ ਰਹਿਣ ਵਾਲੇ ਹਨ। ਦੋਵੇਂ ਅੱਜ ਸਵੇਰੇ 9 ਵਜੇ ਦੇ ਕਰੀਬ ਬਾਬਾ ਦਾਮੂ ਸ਼ਾਹ ਜੀ ਦੀ ਦਰਗ਼ਾਹ 'ਤੇ ਮੱਥਾ ਟੇਕਣ ਲਈ ਜਾ ਰਹੇ ਸਨ। ਜਾਣਕਾਰੀ ਅਨੁਸਾਰ ਦੋਵੇਂ ਜਗਰਾਉਂ ਤੋਂ ਮੋਟਰਸਾਈਕਲ 'ਤੇ ਮੋਗਾ ਦੇ ਪਿੰਡ ਲੋਹਾਰਾ ਆਏ। ਜਿੱਥੇ ਬੁੱਘੀਪੁਰਾ ਬਾਈਪਾਸ ਨੇੜੇ ਤੇਜ਼ ਰਫ਼ਤਾਰ ਕੈਂਟਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਜਿਸ ਕਾਰਨ ਇਕ ਵਿਅਕਤੀ ਕੈਂਟਰ ਦੇ ਟਾਇਰ ਹੇਠਾਂ ਆ ਗਿਆ। ਜਿਸ ਨਾਲ ਉਸ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।

ਮੌਕੇ ’ਤੇ ਪਹੁੰਚੀ ਸਮਾਜ ਸੇਵਾ ਸੁਸਾਇਟੀ ਨੇ ਜ਼ਖ਼ਮੀ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ। ਜਿੱਥੋਂ ਉਸ ਨੂੰ ਗੰਭੀਰ ਹਾਲਤ ਕਾਰਨ ਫ਼ਰੀਦਕੋਟ ਦੇ ਮੈਡੀਕਲ ਕਾਲਜ ਰੈਫ਼ਰ ਕਰ ਦਿਤਾ ਗਿਆ। ਪੁਲਿਸ ਨੇ ਵੀ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ। ਪੁਲਿਸ ਨੇ ਦਸਿਆ ਕਿ ਮਰਨ ਵਾਲੇ ਦਾ ਨਾਮ ਸੰਦੀਪ ਸਿੰਘ ਸੀ।

(For more Punjabi news apart from Motorcycle and Canter collide at Bughipura Chowk in Moga Latest News in Punjabi stay tuned to Rozana Spokesman)