Patiala News : ਨਵੇਂ ਚੁਣੇ ਕੌਂਸਲਰ ਬਦਲਣਗੇ ਪਟਿਆਲਾ ਦੀ ਨੁਹਾਰ - ਹਰਚੰਦ ਸਿੰਘ ਬਰਸਟ
Patiala News : ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ- ਪੰਜਾਬ ਦਾ ਚਹੁੰਪੱਖੀ ਵਿਕਾਸ ਹੀ 'ਆਪ' ਦਾ ਮੁੱਖ ਮਕਸਦ
Patiala News in Punjabi : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਨਵੇਂ ਚੁਣੇ ਕੌਂਸਲਰਾਂ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਕਰਦੇ ਹੋਏ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ। ਪਟਿਆਲਾ ਦੀ ਤਰੱਕੀ ਅਤੇ ਖੁਸ਼ਹਾਲੀ ਵਾਸਤੇ ਰੁੱਕੇ ਹੋਏ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਅਪਣੀ ਸਰਕਾਰ ਹੈ, ਜਿਸਦਾ ਮੁੱਖ ਮਕਸਦ ਪੰਜਾਬ ਦਾ ਚਹੁੰਪੱਖੀ ਵਿਕਾਸ ਕਰਨਾ ਹੈ, ਜਿਸਦੇ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸਿੱਖਿਆ ਅਤੇ ਸਿਹਤ ਦੇ ਖੇਤਰ ’ਚ ਪੰਜਾਬ ਸਰਕਾਰ ਵੱਲੋਂ ਮਿਸਾਲੀ ਕੰਮ ਕੀਤੇ ਗਏ ਹਨ। 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜ਼ਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਖੇਤਾਂ ਨੂੰ ਨਹਿਰਾਂ ਦਾ ਪਾਣੀ ਦੇਣਾ, ਸਕੂਲ ਆਫ਼ ਐਮੀਨੈਂਸ, ਸੜਕ ਸੁਰੱਖਿਆ ਫੋਰਸ ਸਮੇਤ ਪੰਜਾਬ ’ਚ ਨਵੀਂ ਇੰਡਸਟਰੀ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਸਾਰਥਿਕ ਕਦਮ ਚੁੱਕੇ ਗਏ ਹਨ। ਇਸਦੇ ਨਾਲ ਹੀ ਪਿਛਲੇ ਕਰੀਬ 30-35 ਸਾਲਾਂ ਤੋਂ ਪਟਿਆਲਾ ਵਿੱਚ ਮੱਛੀ ਮੰਡੀ ਬਣਾਉਣ ਦੀ ਮੰਗ ਨੂੰ ਪੂਰਾ ਕਰਦੇ ਹੋਏ ਪਟਿਆਲਾ ਦੇ ਘਲੋੜੀ ਵਿਖੇ ਨਵੀਂ ਮੱਛੀ ਮੰਡੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਨੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਮਤਦਾਨ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਲਏ ਜਾ ਰਹੇ ਫੈਸਲੇ ਅਤੇ ਨੀਤੀਆਂ ਤੋਂ ਲੋਕ ਬਹੁਤ ਖੁਸ਼ ਹਨ। ਪਟਿਆਲਾ ਸ਼ਹਿਰ ਦੇ ਵਿਕਾਸ ਲਈ ਸਾਰੇ ਕੌਂਸਲਰਾਂ ਵੱਲੋਂ ਆਪਣੇ ਵਾਰਡਾਂ ਦੇ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕਰਇਆ ਜਾਵੇਗਾ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪਟਿਆਲਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਵੱਲੋਂ ਗ੍ਰਾਂਟਾ ਜਾਰੀ ਕਰਨ ਵਿੱਚ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਹਰੇਕ ਵਾਰਡ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਣੇ ਖੇਤਰ ਦੇ ਵਿਕਾਸ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਹੂਲਤਾਂ ਦਾ ਲਾਭ ਮਿਲ ਸਕੇ।
(For more news apart from Newly elected councilors will change the face of Patiala - Harchand Singh Burst News in Punjabi, stay tuned to Rozana Spokesman)