ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਇਕ ਹੋਰ ਫ਼ੌਜੀ ਹੋਇਆ ਸ਼ਹੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀਨਗਰ ਵਿਖੇ ਤਾਇਨਾਤ ਸੀ ਰਮਦਾਸ (ਅੰਮ੍ਰਿਤਸਰ) ਨਾਲ ਸੀ ਸਬੰਧਿਤ

Soldier Pargat Singh martyred News in Punjabi

ਦੇਸ਼ ਦੀ ਰਾਖੀ ਕਰਦਾ  ਪੰਜਾਬ ਦਾ ਇਕ ਹੋਰ ਫ਼ੌਜੀ ਜਵਾਨ ਸ਼ਹੀਦ ਹੋ ਗਿਆ ਹੈ। ਸ੍ਰੀਨਗਰ ਦੇ ਅਨੰਤਨਾਗ ਵਿਖੇ ਤਾਇਨਾਤ ਭਾਰਤੀ ਫ਼ੌਜ ਦੇ ਜਵਾਨ ਪਰਗਟ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਸਿਹਤ ਵਿਗੜ ਗਈ। ਪਰਗਟ ਸਿੰਘ ਰਮਦਾਸ (ਅੰਮ੍ਰਿਤਸਰ) ਨਾਲ ਸੰਬੰਧਿਤ ਸੀ।

ਫ਼ੌਜੀ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਕਸਬਾ ਰਮਦਾਸ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਰਗਟ ਸਿੰਘ ਦਾ ਜਨਮ 28 ਅਕਤੂਬਰ 1994 ਨੂੰ ਹੋਇਆ ਸੀ ਅਤੇ ਉਹ 23 ਦਸੰਬਰ 2015 ਨੂੰ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ। ਪਰਗਟ ਸਿੰਘ ਦੀ ਦੇਹ ਅੱਜ ਬਾਅਦ ਦੁਪਹਿਰ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇਗੀ, ਜਿਸ ਤੋਂ ਬਾਅਦ ਉਨ੍ਹਾਂ ਦਾ ਰਮਦਾਸ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।