ਪਟਿਆਲਾ ਪੁਲਿਸ ਲਾਈਨ ‘ਚ ਤੈਨਾਤ ਏਐਸਆਈ ਦੀ ਗੋਲੀ ਲੱਗਣ ਨਾਲ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਟਿਆਲਾ ਪੁਲਿਸ ਲਾਈਨ ਵਿਚ ਤੈਨਾਤ ਏਐਸਆਈ ਜਗਜੀਤ ਸਿੰਘ ਭੁੱਲਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਦੇ ਮੁਤਾਬਕ ਪਿਸਤੌਲ...

ASI Jagjeet Singh

ਪਟਿਆਲਾ : ਪਟਿਆਲਾ ਪੁਲਿਸ ਲਾਈਨ ਵਿਚ ਤੈਨਾਤ ਏਐਸਆਈ ਜਗਜੀਤ ਸਿੰਘ ਭੁੱਲਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਪੁਲਿਸ ਦੇ ਮੁਤਾਬਕ ਪਿਸਤੌਲ ਨੂੰ ਸਾਫ ਕਰਨ ਸਮੇਂ ਅਚਾਨਕ ਗੋਲੀ ਚੱਲਣ ਕਾਰਨ ਏਐਸਆਈ ਜਗਜੀਤ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਹ ਅਪਣਾ ਹਥਿਆਰ ਸਾਫ਼ ਕਰ ਰਹੇ ਸਨ ਤਾਂ ਇਸ ਦੌਰਾਨ ਗੋਲੀ ਚੱਲ ਗਈ।

ਇਸ ਤੋਂ ਬਾਅਦ ਜਗਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿਤਾ।