ਕ੍ਰਿਕੇਟਰ ਹਰਭਜਨ ਸਿੰਘ ਵਲੋਂ ਰਾਣਾ ਸੋਢੀ ਨਾਲ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੌਮਾਂਤਰੀ ਪ੍ਰਸਿੱਧੀ ਹਾਸਲ ਕ੍ਰਿਕੇਟਰ ਹਰਭਜਨ ਸਿੰਘ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ...

Cricketer Harbhajan Singh meets Rana Sodhi

ਚੰਡੀਗੜ੍ਹ : ਕੌਮਾਂਤਰੀ ਪ੍ਰਸਿੱਧੀ ਹਾਸਲ ਕ੍ਰਿਕੇਟਰ ਹਰਭਜਨ ਸਿੰਘ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਮੁਲਾਕਾਤ ਕੀਤੀ। ਹਰਭਜਨ ਸਿੰਘ ਨੇ ਮੁਲਾਕਾਤ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਖੇਡ ਵਿਭਾਗ ਵਲੋਂ 31 ਮਾਰਚ ਨੂੰ ਕਰਵਾਈ ਜਾਣ ਵਾਲੀ ਮੈਰਾਥਨ ਵਿਚ ਸਵੈ ਇੱਛਾ ਨਾਲ ਹਿੱਸਾ ਲੈਣ ਦੀ ਇੱਛਾ ਪ੍ਰਗਟਾਈ।

ਖੇਡ ਮੰਤਰੀ ਦੇ ਦਫ਼ਤਰ ਵਿਖੇ ਕੀਤੀ ਗ਼ੈਰ ਰਸਮੀ ਮੁਲਾਕਾਤ ਵਿਚ ਹਰਭਜਨ ਸਿੰਘ ਨੇ ਪੰਜਾਬ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਪੱਖੀ ਖੇਡ ਨੀਤੀ ਦੀ ਸ਼ਲਾਘਾ ਕੀਤੀ ਜਿਸ ਨਾਲ ਸੂਬੇ ਵਿਚ ਖੇਡਾਂ ਲਈ ਉਸਾਰੂ ਮਾਹੌਲ ਸਿਰਜਿਆ ਜਾਵੇਗਾ। ਉਨ੍ਹਾਂ ਰਾਣਾ ਸੋਢੀ ਨੂੰ ਵੀ ਬਤੌਰ ਖੇਡ ਵਿਭਾਗ ਦੀ ਜਿੰਮੇਵਾਰੀ ਸਾਂਭਣ ਉਤੇ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੇ ਖੇਡ ਜਗਤ ਤੇ ਖਿਡਾਰੀਆਂ ਲਈ ਮਾਣ ਅਤੇ ਖ਼ੁਸ਼ੀ ਦੀ ਗੱਲ ਕਿ ਕੌਮਾਂਤਰੀ ਪੱਧਰ ਦੇ ਖਿਡਾਰੀ ਨੂੰ ਪੰਜਾਬ ਦਾ ਖੇਡ ਮੰਤਰੀ ਬਣਾਇਆ ਗਿਆ ਹੈ।

ਹਰਭਜਨ ਸਿੰਘ ਨੇ ਇਸ ਮੌਕੇ ਰਾਣਾ ਸੋਢੀ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਵਲੋਂ ਪੰਜਾਬ ਵਿਚ ਖੇਡਾਂ ਦੀ ਬਿਹਤਰੀ ਲਈ ਜੋ ਵੀ ਕੰਮ ਕੀਤਾ ਜਾਵੇਗਾ ਉਹ ਬਤੌਰ ਖਿਡਾਰੀ ਪੂਰਾ ਸਾਥ ਦੇਣਗੇ। ਉਨ੍ਹਾਂ ਇਸ ਮੌਕੇ ਖੇਡ ਮੰਤਰੀ ਦੇ ਸਰਕਾਰੀ ਦਫ਼ਤਰ ਵਿਚ ਪੰਜਾਬ ਦੇ ਚੋਟੀ ਦੇ ਖਿਡਾਰੀਆਂ ਦੀਆਂ ਤਸਵੀਰਾਂ ਵੀ ਵੇਖੀਆਂ ਅਤੇ ਇਸ ਉਪਰਾਲੇ ਦੀ ਪ੍ਰਸ਼ੰਸਾ ਵੀ ਕੀਤੀ।