ਕਰਜਾ ਮਾਫ਼ੀ ਸਬੰਧੀ ਕਿਸੇ ਨਾਲ ਵੀ ਕੋਈ ਵਿਤਕਰਾ ਨਹੀ ਹੋਵੇਗਾ: ਵਿਧਾਇਕ ਲੋਹਗੜ੍ਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ ਕਰਜ਼ਾ ਮਾਫ਼ੀ ਮੁਹਿੰਗ ਨੂੰ ਅੱਗੇ ਤੋਰਦਿਆਂ ਬਲਾਕ ਕੋਟ ਈਸੇ ਖਾਂ ਅਧੀਨ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਦੇ ਕਰਜ਼ਦਾਰਾਂ.....

Surjeet Singh Lohgarh

ਕੋਟ ਈਸੇ ਖ਼ਾਂ : ਪੰਜਾਬ ਸਰਕਾਰ ਵਲੋਂ ਕਰਜ਼ਾ ਮਾਫ਼ੀ ਮੁਹਿੰਗ ਨੂੰ ਅੱਗੇ ਤੋਰਦਿਆਂ ਬਲਾਕ ਕੋਟ ਈਸੇ ਖਾਂ ਅਧੀਨ ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਦੇ ਕਰਜ਼ਦਾਰਾਂ ਦੇ ਕਰਜ਼ੇ ਜਿਨ੍ਹਾਂ ਦੀ ਜ਼ਮੀਨ ਢਾਈ ਤੋਂ ਪੰਜ ਏਕੜ ਦਰਮਿਆਨ ਸੀ, ਮੁਆਫ਼ ਕਰਨ ਲਈ ਕੋਈ 1800 ਕਿਸਾਨਾਂ ਨੂੰ ਪਿਛਲੇ ਮਹੀਨੇ ਦੀ 28 ਤਰੀਕ ਨੂੰ ਸਰਟੀਫ਼ੀਕੇਟ ਵੰਡੇ ਗਏ ਸਨ ਪਰ ਉਹ ਕਿਸਾਨ ਜਿਹੜੇ ਕਿਸੇ ਕਾਰਨ ਕਰ ਕੇ ਅਪਣੇ ਸਰਟੀਫ਼ੀਕੇਟ ਲੈਣ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਨੂੰ ਦੁਬਾਰਾ ਧਰਮਕੋਟ ਦੇ ਅਰਜਨ ਦਾਸ ਕਾਲਜ ਵਿਚ ਇਹ ਸਰਟੀਫ਼ੀਕੇਟ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਦਿਤੇ ਗਏ। ਸਮਾਗਮ ਸਮੇਂ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਹਲਕਾ

ਵਿਧਾਇਕ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਸੀ, ਉਹ ਇਮਾਨਦਾਰੀ ਨਾਲ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੀਕਿਰਿਆ ਤਹਿਤ ਕਿਸੇ ਵੀ ਨਾਲ ਕੋਈ ਵਿਤਕਰਾ ਜਾਂ ਭੇਦਭਾਵ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਰਜ਼ਾ ਮਾਫ਼ੀ ਕਿਸਾਨਾਂ ਦੇ ਨਾਵਾਂ ਦੀਆਂ ਸੂਚੀਆਂ ਬਕਾਇਦਾ ਸਬੰਧਤ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਵਿਚ ਲਗਾਈਆਂ ਜਾਣਗੀਆਂ ਜਿਥੋਂ ਉਹ ਖ਼ੁਦ ਇਸ ਨੂੰ ਅਪਣੇ ਪੱਧਰ 'ਤੇ ਵੇਖ ਅਤੇ ਜਾਂਚ ਸਕਦੇ ਹਨ। ਇਸ ਮੌਕੇ ਡੀ.ਐਸ.ਪੀ ਅਜੇਰਾਜ ਸਿੰਘ, ਸਹਿਕਾਰੀ ਸਭਾ ਦੇ ਸਹਾਇਕ ਰਜਿਸਟਰਾਰ ਕੁਲਦੀਪ ਰਾਜ, ਨਗਰ ਕੋਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ, ਸ਼ਵਾਜ ਭੋਲਾ, ਅਮਰਜੀਤ ਸਿੰਘ ਬਿੱਟੂ ਬੀਜਾਪੁਰ, ਸਹਿਕਾਰੀ ਸਭਾਵਾ ਦੇ ਸਕੱਤਰ ਅਤੇ ਕਿਸਾਨ ਵੀਰ ਹਾਜ਼ਰ ਸਨ।