ਅਰਵਿੰਦ ਕੇਜਰੀਵਾਲ ਵਲੋਂ ਲਾਪਤਾ ਵਿਅਕਤੀਆਂ ਦੀ ਸੂਚੀ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਅਰਵਿੰਦ ਕੇਜਰੀਵਾਲ ਵਲੋਂ ਲਾਪਤਾ ਵਿਅਕਤੀਆਂ ਦੀ ਸੂਚੀ ਜਾਰੀ

image

Photo

Photo

Photo

ਕਿਹਾ, ਲੋੜ ਪੈਣ 'ਤੇ ਉਪ-ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਕਰਾਂਗਾ ਗੱਲ 

ਨਵੀਂ ਦਿੱਲੀ, 3 ਫ਼ਰਵਰੀ (ਅਮਨਦੀਪ ਸਿੰਘ): ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਦਿੱਲੀ ਦੇ ਵੱਖ-ਵੱਖ ਜੇਲਾਂ ਵਿਚ ਬੰਦ 115 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਹੈ | ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਜਿਨ੍ਹਾਂ ਲਾਪਤਾ ਲੋਕਾਂ ਦੇ ਨਾਮ ਇਸ ਸੂਚੀ ਵਿਚ ਨਹੀਂ ਹਨ, ਉਨ੍ਹਾਂ ਦੀ ਭਾਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ ਅਤੇ ਲੋੜ ਪੈਣ ਉਤੇ ਉਪ-ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਵੀ ਗੱਲ ਕਰਾਂਗਾ | ਉਨ੍ਹਾਂ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਅਤੇ ਦਿੱਲੀ ਸਰਕਾਰ ਕਿਸਾਨਾਂ ਨਾਲ ਹੈ ਅਤੇ ਕਿਸਾਨ ਅੰਦੋਲਨ ਨਾਲ ਸਬੰਧਤ ਲਾਪਤਾ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਦੀ ਪੂਰੀ ਜਾਣਕਾਰੀ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਦੇਵਾਂਗੇ | 
ਇਸ ਜਾਰੀ ਸੂਚੀ ਤੋਂ ਪਤਾ ਲੱਗ ਸਕਦਾ ਹੈ ਕਿ ਜੇਕਰ ਲਾਪਤਾ ਲੋਕ ਗਿ੍ਫ਼ਤਾਰ ਕੀਤੇ ਗਏ ਹਨ ਤਾਂ ਕਿਸ ਜੇਲ ਵਿਚ ਅਤੇ ਕਦੋਂ ਤੋਂ ਕੈਦ ਵਿਚ ਹਨ | ਮੁੱਖ ਮੰਤਰੀ ਨੇ ਕਿਹਾ ਕਿ ਕਈ ਕਿਸਾਨ ਜਥੇਬੰਦੀਆਂ ਨੇ ਮੇਰੇ ਨਾਲ ਸੰਪਰਕ ਕਰ ਕੇ ਦਸਿਆ ਕਿ 26 ਜਨਵਰੀ ਨੂੰ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਆਏ ਉਨ੍ਹਾਂ ਦੇ ਪਰਵਾਰਕ ਮੈਂਬਰ ਵਾਪਸ ਘਰ ਨਹੀਂ ਪੁੱਜੇ ਅਤੇ ਉਹ ਲਾਪਤਾ ਹਨ |