ਕਾਂਗਰਸੀ ਆਗੂ ਐਚ.ਐਸ. ਹੰਸਪਾਲ ਅਤੇ ਬੱਬੀ ਬਾਦਲ ਸਮੇਤ ਮੁਲਾਜ਼ਮ ਆਗੂ ਸਹਿਗਲ ਹੋਏ 'ਆਪ' ਵਿਚ ਸ਼ਾਮਲ
Published : Feb 4, 2022, 7:29 am IST
Updated : Feb 4, 2022, 7:29 am IST
SHARE ARTICLE
image
image

ਕਾਂਗਰਸੀ ਆਗੂ ਐਚ.ਐਸ. ਹੰਸਪਾਲ ਅਤੇ ਬੱਬੀ ਬਾਦਲ ਸਮੇਤ ਮੁਲਾਜ਼ਮ ਆਗੂ ਸਹਿਗਲ ਹੋਏ 'ਆਪ' ਵਿਚ ਸ਼ਾਮਲ


ਭਗਵੰਤ ਮਾਨ ਅਤੇ ਰਾਘਵ ਚੱਢਾ ਨੇ ਕਾਂਗਰਸੀ ਅਤੇ ਅਕਾਲੀ ਆਗੂਆਂ ਦਾ ਕੀਤਾ ਸਵਾਗਤ

ਚੰਡੀਗੜ੍ਹ, 3 ਫ਼ਰਵਰੀ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੀ ਰਾਜਨੀਤੀ ਵਿਚ ਵੱਡਾ ਧਮਾਕਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਹਰਵਿੰਦਰ ਸਿੰਘ ਹੰਸਪਾਲ (ਐਚ.ਐਸ. ਹੰਸਪਾਲ), ਅਕਾਲੀ ਦਲ ਸੰਯੁਕਤ (ਢੀਂਡਸਾ) ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਪਣੇ ਸਾਥੀਆਂ ਸਮੇਤ ਅਤੇ ਬੈਂਕ ਮੁਲਾਜ਼ਮ ਯੂਨੀਅਨ ਦੇ ਕੌਮੀ ਆਗੂ ਕੇ.ਕੇ. ਸਹਿਗਲ ਅੱਜ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ | 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਨ੍ਹਾਂ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ ਵਿਚ ਸਵਾਗਤ ਕੀਤਾ |
ਪਾਰਟੀ ਮੁੱਖ ਦਫ਼ਤਰ ਵਿਚ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਦੇ ਆਗੂਆਂ ਨੂੰ  ਸ਼ਾਮਲ ਕਰਨ ਲਈ ਕਰਵਾਏ ਸਮਾਗਮ ਦੌਰਾਨ ਭਗਵੰਤ ਮਾਨ ਨੇ ਕਿਹਾ,''ਆਮ ਆਦਮੀ ਪਾਰਟੀ ਵਿਚ ਪੰਜਾਬ ਦੇ ਹਿਤੈਸ਼ੀ ਅਤੇ ਰਾਜਨੀਤਕ ਆਗੂਆਂ ਸਾਬਕਾ ਕੈਬਨਿਟ ਮੰਤਰੀ ਜਗਮੋਹਨ
ਸਿੰਘ ਕੰਗ, ਐਚ.ਐਸ. ਹੰਸਪਾਲ (ਸਾਬਕਾ ਰਾਜ ਸਭਾ ਮੈਂਬਰ ਅਤੇ ਨਾਮਧਾਰੀ ਸੰਪਰਦਾ ਦੇ ਆਗੂ), ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਮੁਲਾਜ਼ਮ ਆਗੂ ਕੇ. ਕੇ. ਸਹਿਗਲ ਆਦਿ ਦਾ 'ਆਪ' ਵਿਚ ਸ਼ਾਮਲ ਹੋਣਾ ਸਿੱਧ ਕਰਦਾ ਹੈ ਕਿ ਪੰਜਾਬ ਵਿਚ ਰਾਜਨੀਤਕ ਤਬਦੀਲੀ ਦੀ ਹਵਾ ਨਹੀਂ, ਸਗੋਂ ਹਨੇਰੀ ਆਮ ਆਦਮੀ ਪਾਰਟੀ ਦੇ ਹੱਕ ਵਿਚ ਚਲ ਰਹੀ ਹੈ | ਪੰਜਾਬ ਨੂੰ  ਬਚਾਉਣ ਦੀ ਚਲੀ ਲਾਮਬੰਦੀ ਵਿਚ ਹਰ ਇਮਾਨਦਾਰ ਆਗੂ ਅਪਣਾ ਯੋਗਦਾਨ ਪਾ ਰਿਹਾ ਹੈ ਅਤੇ ਮਾਰਚ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਰਚੰਮ ਲਹਿਰਾਏਗਾ |''
ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਾਂਗਰਸੀ ਅਤੇ ਅਕਾਲੀ ਆਗੂਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ  ਬਹੁਤ ਪਸੰਦ ਕਰਦੇ ਹਨ ਅਤੇ ਉਨ੍ਹਾਂ 'ਤੇ ਪੰਜਾਬ ਨੂੰ  ਬਚਾਉਣ ਲਈ ਵਿਸ਼ਵਾਸ ਪ੍ਰਗਟ ਕਰਦੇ ਹਨ | ਇਸ ਮੌਕੇ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਕੇ ਖ਼ੁਸ਼ੀ ਮਹਿਸੂਸ ਕਰ ਰਹੇ ਹਨ ਅਤੇ ਪਾਰਟੀ ਉਮੀਦਵਾਰਾਂ ਨੂੰ  ਜਿਤਾਉਣ ਲਈ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਾਲ ਨਾਲ ਹਲਕਾ ਭਦੌੜ ਅਤੇ ਖਰੜ ਵਿਚ ਅਪਣੇ ਸਮਰਥਕਾਂ ਨਾਲ ਚੋਣ ਮੁਹਿੰਮ ਚਲਾਉਣਗੇ ਤਾਂ ਜੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼ਰਾਬ ਦੇ ਕਾਰੋਬਾਰੀ ਟਿੰਕੂ ਸ਼ਰਮਾ ਨੂੰ  ਹਰਾਇਆ ਜਾ ਸਕੇ |
ਚੱਢਾ ਨੇ ਦਸਿਆ ਕਿ ਅੱਜ ਜਗਮੋਹਨ ਸਿੰਘ ਕੰਗ ਨਾਲ ਉਨ੍ਹਾਂ ਦੇ ਦੋਵੇਂ ਪੁੱਤਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਵੀ ਆਮ ਆਦਮੀ ਪਾਰਟੀ ਦੇ ਪ੍ਰਵਾਰ ਵਿਚ ਸ਼ਾਮਲ ਹੋਏ ਹਨ, ਜਦੋਂ ਕਿ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨਾਲ ਉਨ੍ਹਾਂ ਦੇ ਸਾਥੀ ਤੇ ਅਕਾਲੀ ਦਲ ਢੀਂਡਸਾ ਦੇ ਆਗੂ ਜਗਤਾਰ ਸਿੰਘ ਘੜੂੰਆਂ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਰਣਜੀਤ ਸਿੰਘ ਬਰਾੜ ਕੌਮੀ ਸੀਨੀਅਰ ਮੀਤ ਪ੍ਰਧਾਨ, ਕਮਲਜੀਤ ਸਿੰਘ ਪੱਤੋਂ ਸਰਕਲ ਪ੍ਰਧਾਨ ਯੂਥ ਵਿੰਗ, ਤਰਲੋਕ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਝਾਂਮਪੁਰ ਸਰਕਲ ਪ੍ਰਧਾਨ ਬਲੌਗੀ, ਰਣਧੀਰ ਸਿੰਘ ਸਰਕਲ ਪ੍ਰਧਾਨ ਸੋਹਾਣਾ, ਸੁਰਿੰਦਰ ਸਿੰਘ ਕੰਡਾਲਾ ਜਨਰਲ ਸਕੱਤਰ, ਤਿਲਕ ਰਾਜ ਸਰਕਲ ਪ੍ਰਧਾਨ ਸ਼ਹਿਰੀ, ਹਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ ਹੇਮਕੁੰਡ ਜਨਰਲ ਸਕੱਤਰ, ਹਰਪਾਲ ਸਿੰਘ ਸਮਾਜ ਸੇਵੀ, ਇਕਬਾਲ ਸਿੰਘ ਮੀਤ ਪ੍ਰਧਾਨ, ਨਰਿੰਦਰ ਸਿੰਘ ਮੋਨੀ ਮੀਤ ਪ੍ਰਧਾਨ 'ਆਪ' ਵਿਚ ਸ਼ਾਮਲ ਹੋਏ ਹਨ | ਇਸ ਮੌਕੇ ਆਪ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ, ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ, ਬੁਲਾਰਾ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ |
    
    

 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement