'ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 319.29 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ'
Published : Feb 4, 2022, 6:01 pm IST
Updated : Feb 4, 2022, 6:01 pm IST
SHARE ARTICLE
Karuna Raju
Karuna Raju

ਪੰਜਾਬ ਵਿਧਾਨ ਸਭਾ ਚੋਣਾਂ 2022

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 319.29  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

 

Karuna RajuKaruna Raju

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

Dr. Karuna RajuDr. Karuna Raju

 

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1221 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2960 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2247 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1264 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2832 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 18000 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,390 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 85 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement