
ਰਾਜਨਾਥ ਨੇ ਰਾਹੁਲ ਗਾਂਧੀ 'ਤੇ ਵੀ ਸਾਧੇ ਨਿਸ਼ਾਨੇ
ਹੁਸ਼ਿਆਰਪੁਰ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਹੁਸ਼ਿਆਰਪੁਰ ਵਿਚ ਇੱਕ ਚੋਣ ਰੈਲੀ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ। ਰਾਜਨਾਥ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸੰਸਦ 'ਚ ਜੋ ਕਿਹਾ, ਉਸ ਤੋਂ ਬਹੁਤ ਦੁੱਖ ਹੋਇਆ। ਰਾਹੁਲ ਨੇ ਇਤਿਹਾਸ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਰਾਹੁਲ ਨੇ ਦੋਸ਼ ਲਾਇਆ ਸੀ ਕਿ ਸਾਡੀਆਂ ਗਲਤ ਵਿਦੇਸ਼ ਨੀਤੀਆਂ ਕਾਰਨ ਪਾਕਿਸਤਾਨ ਅਤੇ ਚੀਨ ਵਿਚਾਲੇ ਦੋਸਤੀ ਹੋਈ।
Defence Minister Rajnath Singh
ਰਾਜਨਾਥ ਨੇ ਕਿਹਾ ਕਿ ਰਾਹੁਲ ਨੂੰ ਇਤਿਹਾਸ ਨਹੀਂ ਪਤਾ। ਜਦੋਂ ਪਾਕਿਸਤਾਨ ਨੇ ਸ਼ਕਸਗਾਮ ਘਾਟੀ ਚੀਨ ਨੂੰ ਸੌਂਪੀ ਸੀ, ਉਸ ਸਮੇਂ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਸਨ। ਚੀਨ ਅਤੇ ਪਾਕਿਸਤਾਨ ਵਿਚਾਲੇ ਆਰਥਿਕ ਗਲਿਆਰਾ 2013 'ਚ ਬਣਾਇਆ ਗਿਆ ਸੀ, ਉਸ ਸਮੇਂ ਦੇਸ਼ 'ਚ ਕਾਂਗਰਸ ਦਾ ਰਾਜ ਸੀ। ਰਾਜਨਾਥ ਨੇ ਕਿਹਾ ਕਿ ਗਲਵਾਨ ਘਾਟੀ ਵਿਚ ਸਾਡੇ ਬਹਾਦਰ ਜਵਾਨਾਂ ਨੇ ਬਹਾਦਰੀ ਦਿਖਾਈ ਅਤੇ ਕੁਰਬਾਨੀ ਦਿੱਤੀ। ਫੌਜੀਆਂ ਦੀ ਬਹਾਦਰੀ ਕਾਰਨ ਭਾਰਤ ਦੀ ਧਰਤੀ ਦਾ ਇਕ ਇੰਚ ਵੀ ਚੀਨ ਆਪਣੇ ਕਬਜ਼ੇ ਵਿਚ ਨਹੀਂ ਲੈ ਸਕਿਆ। ਚੀਨ ਦੇ ਸਰਕਾਰੀ ਅਖ਼ਬਾਰ ਨੇ 4 ਸੈਨਿਕਾਂ ਦੇ ਮਾਰੇ ਜਾਣ ਦੀ ਗੱਲ ਕਹੀ ਹੈ
Rajnath Singh
ਪਰ ਆਸਟ੍ਰੇਲੀਆਈ ਅਖਬਾਰ ਨੇ ਲਿਖਿਆ ਹੈ ਕਿ ਮਰਨ ਵਾਲੇ ਚੀਨੀ ਸੈਨਿਕਾਂ ਦੀ ਗਿਣਤੀ 38 ਤੋਂ 50 ਹੋ ਸਕਦੀ ਹੈ। ਰਾਜਨਾਥ ਨੇ ਨਿਸ਼ਾਨਾ ਸਾਧਿਆ ਕਿ ਜਦੋਂ ਸਾਡੇ ਫੌਜੀ ਚੀਨੀ ਫੌਜ ਨਾਲ ਲੜ ਰਹੇ ਸਨ, ਉਸ ਸਮੇਂ ਵਿਰੋਧੀ ਚੀਨੀ ਰਾਜਦੂਤ ਨੂੰ ਮਿਲ ਰਹੇ ਸਨ। ਖੇਤੀ ਕਾਨੂੰਨ ਵਾਪਸ ਲੈਣ ਨੂੰ ਲੈ ਕੇ ਰਾਜਨਾਥ ਨੇ ਕਿਹਾ ਕਿ ਕੇਂਦਰ ਸਰਕਾਰ ਨੇ 3 ਖੇਤੀ ਕਾਨੂੰਨ ਬਣਾਏ ਪਰ ਕੁਝ ਕਿਸਾਨ ਕਾਨੂੰਨਾਂ ਨਾਲ ਸਹਿਮਤ ਨਹੀਂ ਹੋਏ ਤੇ ਸਾਡੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਵਾਪਸ ਲੈ ਲਿਆ। ਪ੍ਰਧਾਨ ਮੰਤਰੀ ਨੇ ਸ਼ਾਸਕ ਦੀ ਨਹੀਂ, ਸੇਵਕ ਦੀ ਭੂਮਿਕਾ ਨਿਭਾਈ ਹੈ। ਹੁਣ ਵੀ ਬਜਟ 'ਚ 2.37 ਲੱਖ ਕਰੋੜ ਰੁਪਏ ਨਾਲ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕਣਕ-ਝੋਨਾ ਖਰੀਦਣ ਦੀ ਵਿਵਸਥਾ ਕੀਤੀ ਗਈ ਹੈ।
Rajnath singh
ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ ਵਿਚ ਐਨਡੀਏ ਦੀ ਸਰਕਾਰ ਬਣੀ ਪਰ ਪੰਜਾਬ ਵਿੱਚ ਭਾਜਪਾ ਨੂੰ ਕਦੇ ਵੀ ਅਗਵਾਈ ਕਰਨ ਦਾ ਮੌਕਾ ਨਹੀਂ ਮਿਲਿਆ। ਉਨ੍ਹਾਂ ਇਸ ਵਾਰ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਵੇਚਣ ਵਾਲਿਆਂ ਲਈ ਕੋਠੀਆਂ ਬਣਾ ਕੇ ਦੇਣਗੇ। ਰੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਪਵਿੱਤਰ ਹੈ। ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਛਤਰ ਛਾਇਆ 'ਤੇ ਭਾਰਤ ਦੇ ਸੱਭਿਆਚਾਰ ਦੀ ਝਲਕ ਦੇਖੀ ਜਾ ਸਕਦੀ ਹੈ। ਕੁਝ ਤਾਕਤਾਂ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੀਆਂ ਹਨ, ਪਰ ਸਾਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਯਾਦ ਰੱਖਣਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਸਿੱਖਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾ ਨਹੀਂ ਸਕਦਾ। ਉਹਨਾਂ ਦੀ ਹਿੰਮਤ ਦੇਖ ਕੇ ਸਾਡਾ ਸੀਨਾ ਚੌੜਾ ਹੋ ਜਾਂਦਾ ਹੈ। ਸਿੱਖ ਸਮਾਜ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।