ਤਿੰਨ ਵੱਖ-ਵੱਖ ਹੋਟਲਾਂ 'ਚ ਚੱਲ ਰਹੇ ਜਿਸਮਫਿਰੋਸ਼ੀ ਦੇ ਧੰਦੇ ਦਾ ਪਰਦਾਫਾਸ਼

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੀਤਾ ਮਾਮਲਾ ਦਰਜ

LudhianaPolice unearthed a sex racket running in the three different hotels of the city

ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੀਤਾ ਮਾਮਲਾ ਦਰਜ 

ਲੁਧਿਆਣਾ: ਸਥਾਨਕ ਪੁਲਿਸ ਨੇ ਜ਼ਿਲ੍ਹੇ ਵਿਚ ਚੱਲ ਰਹੇ ਗੈਰ-ਕਾਨੂੰਨੀ ਕੰਮਾਂ ਖਿਲਾਫ ਮੁਹਿੰਮ ਵਿੱਢੀ ਹੈ। ਇਸੇ ਤਹਿਤ ਪੁਲਿਸ ਨੇ ਜਿਸਮਫਿਰੋਸ਼ੀ ਦੇ ਚੱਲ ਰਹੇ ਧੰਦੇ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।  ਇਸ ਬਾਰੇ ਪੁਲਿਸ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ। 

ਜਾਣਕਾਰੀ ਅਨੁਸਾਰ ਲੁਧਿਆਣਾ ਜ਼ਿਲ੍ਹੇ ਦੇ ਤਿੰਨ ਵੱਖ-ਵੱਖ ਹੋਟਲਾਂ ਵਿਚ ਇਹ ਧੰਦਾ ਚੱਲ ਰਿਹਾ ਸੀ।  ਪੁਲਿਸ ਨੇ ਇਸ ਵਿਚ ਸ਼ਾਮਲ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।