ਪੰਜਾਬ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨਹੀਂ ਕੀਤੀ ਮਨਜ਼ੂਰ, ਕੱਟਣੀ ਪਵੇਗੀ ਪੂਰੀ ਜੇਲ੍ਹ
ਪੰਜਾਬ ਸਰਕਾਰ ਨੇ 5 ਕੈਦੀਆਂ ਦੀ ਰਿਹਾਈ ਕੀਤੀ ਮਨਜ਼ੂਰ
ਪਟਿਆਲਾ: ਹਮੇਸ਼ਾਂ ਸੁਰਖੀਆਂ ‘ਚ ਰਹਿਣ ਵਾਲੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਵੱਡਾ ਝੱਟਕਾ ਲੱਗਿਆ ਹੈ।
ਪੜ੍ਹੋ ਪੂਰੀ ਖਬਰ:ਧਰਤੀ ਹੇਠਲੇ ਪਾਣੀ ਦੇ ਮੁਲਾਂਕਣ ਸਬੰਧੀ ਜ਼ੋਨਾਂ ਬਾਰੇ ਜਾਣਕਾਰੀ ਵੈਬਸਾਈਟ ਉਤੇ ਜਾਰੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 5 ਕੈਦੀਆਂ ਦੀ ਰਿਹਾਈ ਨੂੰ ਮਨਜੂਰੀ ਦੇ ਦਿੱਤੀ ਹੈ ਪਰੰਤੂ ਮਾਨ ਵਜ਼ਾਰਤ ਵੱਲੋਂ ਰਿਹਾਈ ਮਨਜੂਰ ਕੀਤੇ ਇਨ੍ਹਾਂ 5 ਕੈਦੀਆਂ ਦੀ ਸੂਚੀ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਨਾਂਅ ਨਹੀਂ ਹੈ। ਮੰਨਿਆ ਜਾ ਰਿਹਾ ਹੈ ਸਿੱਧੂ ਨੂੰ ਆਪਣੀ ਸਜ਼ਾ ਪੂਰੀ ਕਰਨੀ ਪਵੇਗੀ, ਜਿਸ ਤਹਿਤ ਉਨ੍ਹਾਂ ਦੀ ਰਿਹਾਈ ਅਪ੍ਰੈਲ ਮਹੀਨੇ ਵਿੱਚ ਹੀ ਹੋਵੇਗੀ। ਦੱਸ ਦੇਈਏ ਕਿ ਨਵਜੋਤ ਸਿੱਧੂ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ 1 ਸਾਲ ਦੀ ਸਜ਼ਾ ਕੱਟ ਰਹੇ ਹਨ।
ਪੜ੍ਹੋ ਪੂਰੀ ਖਬਰ:ਅਦਾਲਤ ਨੇ 65 ਦਿਨਾਂ ਬਾਅਦ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ
ਦੱਸਣਯੋਗ ਹੈ ਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਰਿਹਾਅ ਕੀਤਾ ਜਾ ਸਕਦਾ ਹੈ, ਹਾਲਾਂਕਿ ਅਜਿਹਾ ਨਹੀਂ ਹੋਇਆ। ਹੁਣ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਸਜ਼ਾ ਪੂਰੀ ਕਰਨੀ ਪਵੇਗੀ।