Punjab News : ਅਮਰੀਕਾ ਨੇ ਭਾਰਤੀਆਂ ਨੂੰ ਡਿਪੋਰਟ ਕਰਨ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਤਿੱਖੀ ਪ੍ਰੀਕਿਰਿਆ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News :ਕਿਹਾ -ਅਮਰੀਕਾ ਸਰਕਾਰ ਗੈਰ ਕਾਨੂੰਨੀ ਪੰਜਾਬੀਆਂ ਨੂੰ ਡਿਪੋਰਟ ਕਰਨ ਦੀ ਬਜਾਏ ਉੱਥੇ ਹੀ ਕਰੇ ਸੈੱਟ, ਭਾਰਤ ਦੇ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

Punjab News In Punjabi : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਉਥੇ ਰਹਿ ਰਹੇ ਗੈਰ ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਮਰੀਕਾ ਸਰਕਾਰ ਗੈਰ ਕਾਨੂੰਨੀ ਭਾਰਤੀਆਂ ਖ਼ਾਸਕਰ ਪੰਜਾਬੀਆਂ ਨੂੰ ਜੇਲ੍ਹਾਂ ’ਚ ਜਾਂ ਡਿਪੋਰਟ ਕਰਨ ਦੀ ਬਜਾਏ ਉਨ੍ਹਾਂ ਨੂੰ ਉੱਥੇ ਹੀ ਸੈੱਟ ਕਰਨ।  

ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਜੇਲ੍ਹਾਂ ’ਚ ਸੁੱਟਣ ਦੇ ਮਾਮਲੇ ਨੂੰ ਲੈ ਕੇ ਉਹ ਅਗਲੇ ਹਫ਼ਤੇ ਭਾਰਤ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਣ। ਉਹ ਅੱਜ ਅਜਨਾਲਾ ਵਿਖੇ ਖੁੱਲ੍ਹਾ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਕਾਸ ਕਾਰਜਾਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

(For more news apart from Sharp reaction from Cabinet Minister Kuldeep Singh Dhaliwal in case deporting Indian youth by US News in Punjabi, stay tuned to Rozana Spokesman)