ਕੈਪਟਨ ਵੱਲੋਂ ਏਸ਼ੀਅਨ ਖੇਡਾਂ ਲਈ ਰਣਧੀਰ ਸਿੰਘ ਨੂੰ ਤਾਲਮੇਲ ਕਮੇਟੀ ਦੇ ਚੇਅਰਮੈਨ ਬਣਨ 'ਤੇ ਵਧਾਈ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲੰਪਿਕ ਕੌਂਸਲ ਆਫ਼ ਏਸ਼ੀਆ ਵੱਲੋਂ ਸਾਲ 2022 ਦੀਆਂ ਆਉਂਦੀਆਂ ਏਸ਼ੀਅਨ ਖੇਡਾਂ ਲਈ ਓਲੰਪੀਅਨ...
Captain Amarinder Singh
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲੰਪਿਕ ਕੌਂਸਲ ਆਫ਼ ਏਸ਼ੀਆ ਵੱਲੋਂ ਸਾਲ 2022 ਦੀਆਂ ਆਉਂਦੀਆਂ ਏਸ਼ੀਅਨ ਖੇਡਾਂ ਲਈ ਓਲੰਪੀਅਨ ਰਣਧੀਰ ਸਿੰਘ ਨੂੰ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਬੈਂਕਾਕ ਵਿਖੇ ਓਲੰਪਿਕ ਕੌਂਸਲ ਆਫ਼ ਏਸ਼ੀਆ ਵੱਲੋਂ ਲਏ ਗਏ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਵਿਸ਼ਵ ਪੱਧਰੀ ਇਹ ਸ਼ੂਟਰ ਚੀਨ ਦੇ ਸ਼ਹਿਰ ਹਾਂਗਜੂ ਵਿਖੇ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਆਪਣੀ ਭੂਮਿਕਾ ਨੂੰ ਵਧੀਆ ਤਰੀਕੇ ਨਾਲ ਨਿਭਾਉਣਗੇ।