ਜੰਗ 'ਚ ਹਾਰ ਵੇਖ ਕੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰ ਸਕਦੈ ਪਾਕਿਸਤਾਨ : ਕੈਪਟਨ
ਅੰਮ੍ਰਿਤਸਰ : ਪਾਕਿਸਤਾਨ ਇਸ ਵੇਲੇ ਭਾਰਤ ਨਾਲ ਜੰਗ ਲੜਣ ਦੀ ਸਥਿਤੀ ਵਿੱਚ ਨਹੀਂ ਹੈ ਪਰ ਦੋਵੇਂ ਮੁਲਕ ਐਟਮੀ ਤਾਕਤਾਂ ਹਨ। ਜੇ ਜੰਗ ਦੇ ਹਾਲਾਤ ਬਣਦੇ ਹਨ ਤਾਂ ਪਾਕਿਸਤਾਨ...
ਅੰਮ੍ਰਿਤਸਰ : ਪਾਕਿਸਤਾਨ ਇਸ ਵੇਲੇ ਭਾਰਤ ਨਾਲ ਜੰਗ ਲੜਣ ਦੀ ਸਥਿਤੀ ਵਿੱਚ ਨਹੀਂ ਹੈ ਪਰ ਦੋਵੇਂ ਮੁਲਕ ਐਟਮੀ ਤਾਕਤਾਂ ਹਨ। ਜੇ ਜੰਗ ਦੇ ਹਾਲਾਤ ਬਣਦੇ ਹਨ ਤਾਂ ਪਾਕਿਸਤਾਨ ਪ੍ਰਮਾਣੂ ਹਮਲਾ ਕਰ ਸਕਦਾ ਹੈ। ਇਹ ਚਿਤਾਵਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ।
ਮੁੱਖ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਹਵਾਈ ਹਮਲੇ ਕਰ ਕੇ ਅਤਿਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਰਤ ਦ੍ਰਿੜ ਇਰਾਦੇ ਨੂੰ ਦਿਖਾ ਦਿੱਤਾ ਹੈ। ਉਨ੍ਹਾਂ ਨੇ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਬਾਰੇ ਪੁੱਛਣ 'ਤੇ ਕੋਈ ਵੀ ਪ੍ਰਤੀਕਰਮ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਾਫ਼ ਸ਼ਬਦਾਂ 'ਚ ਕਿਹਾ ਕਿ ਭਾਵੇਂ ਇਕ ਮਰੇ ਜਾਂ 100 ਭਾਰਤ ਆਪਣੀ ਜਵਾਬੀ ਕਾਰਵਾਈ 'ਚ ਵਿਸ਼ਵਾਸ਼ ਰੱਖਦਾ ਹੈ ਅਤੇ ਆਪਣੇ ਸੈਨਿਕਾਂ ਅਤੇ ਨਿਰਦੋਸ਼ ਨਾਗਰਿਕਾਂ ਦੀਆਂ ਹੱਤਿਆਵਾਂ ਦਾ ਬਦਲਾ ਜਰੂਰ ਲਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੀ ਆਰਥਿਕ ਸਥਿਤੀ ਇਸ ਵੇਲੇ ਬਹੁਤ ਹੀ ਮਾੜੀ ਹੈ ਅਤੇ ਉਹ ਕਟੋਰਾ ਲੈ ਕੇ ਵੱਖ-ਵੱਖ ਮੁਲਕਾਂ ਤੋਂ ਮਦਦ ਦੀ ਗੁਹਾਰ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਇਸ ਵੇਲੇ ਭਾਰਤ ਨਾਲ ਜੰਗ ਲੜਣ ਦੀ ਸਥਿਤੀ ਵਿੱਚ ਨਹੀਂ ਹੈ ਪਰ ਦੋਵੇਂ ਮੁਲਕ ਐਟਮੀ ਤਾਕਤਾਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਘਿਰੇ ਹੋਣ ਦੀ ਸਥਿਤੀ ਵਿੱਚ ਆਪਣੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ।