ਪਾਰਟੀ ਨੇ ਪਿਛਲੇ ਲੰਮੇ ਸਮੇਂ ਤੋਂ ਕੀਤਾ ਨਜ਼ਰਅੰਦਾਜ਼, ਅੱਜ ਮੈਂ ਖ਼ੁਦ ਛੱਡੀ ਪਾਰਟੀ : ਸ਼ੇਰ ਸਿੰਘ ਘੁਬਾਇਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫਿਰੋਜ਼ਪੁਰ ਤੋਂ ਪਾਰਲੀਮੈਂਟ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਸੋਮਵਾਰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ...

Sher Singh Ghubaya

ਚੰਡੀਗੜ੍ਹ : ਫਿਰੋਜ਼ਪੁਰ ਤੋਂ ਪਾਰਲੀਮੈਂਟ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਅੱਜ ਸੋਮਵਾਰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਤਾ ਹੈ, ਜਿਸ ਨੂੰ ਉਨ੍ਹਾਂ ਨੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਸਪੋਕਸਮੈਨ ਟੀਵੀ ’ਤੇ ਫ਼ੋਨ ਕਾਲ ਇੰਟਰਵਿਊ ਰਾਹੀਂ ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਨੂੰ ਨਜ਼ਰਅੰਦਾਜ ਕੀਤਾ ਗਿਆ ਹੈ, ਜਿਸ ਕਰਕੇ ਪਿਛਲੇ ਛੇ ਮਹੀਨਿਆਂ ਤੋਂ ਉਨ੍ਹਾਂ ਵਲੋਂ ਮੰਗ ਕੀਤੀ ਜਾ ਰਹੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਬੈਠਕ ਵਿਚ ਬਲਾਉਣਾ ਹੀ ਨਹੀਂ ਤਾਂ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿਤਾ ਜਾਵੇ।

ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਦੀਆਂ ਗਲਤ ਨੀਤੀਆਂ ਦੇ ਕਾਰਨ ਉਨ੍ਹਾਂ ਨੇ ਇਹ ਅਸਤੀਫ਼ਾ ਦਿਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਜਲਦੀ ਹੀ ਅਗਲੀ ਰਣਨੀਤੀ ਦਾ ਐਲਾਨ ਕਰ ਦਿਤਾ ਜਾਵੇਗਾ।