ਅਕਾਲੀ ਦਲ ਹੁਣ ਯੂ ਪੀ ਵਿੱਚ ਚੋਣ ਲੜੇਗਾ-ਸੁਖਬੀਰ ਬਾਦਲ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਵੇਖਣ ਤੋਂ ਬਾਅਦ ਹੁਣ ਅਕਾਲੀ ਦਲ ਨੇ ਆਪਣਾ ਮਨ ਬਦਲ ਲਿਆ ਹੈ

file photo

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਵੇਖਣ ਤੋਂ ਬਾਅਦ ਹੁਣ ਅਕਾਲੀ ਦਲ ਨੇ ਆਪਣਾ ਮਨ ਬਦਲ ਲਿਆ ਹੈ। ਹੁਣ ਅਕਾਲੀ ਦਲ ਉੱਤਰ ਪ੍ਰਦੇਸ਼ ਵਿੱਚ  ਆਪਣੀ ਕਿਸਮਤ ਅਜ਼ਮਾਉਣ ਲਈ ਉਤਰੇਗਾ। ਦਰਅਸਲ, ਹੁਣ ਅਕਾਲੀ ਦਲ ਉੱਤਰ ਪ੍ਰਦੇਸ਼ ਵਿਚ ਚੋਣ ਲੜੇਗਾ।

ਇਹ ਜਾਣਕਾਰੀ ਖੁਦ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਹੁਣ ਅਕਾਲੀ ਦਲ ਉੱਤਰ ਪ੍ਰਦੇਸ਼ ਵਿੱਚ ਵੀ ਚੋਣ ਲੜੇਗਾ।ਇਸ ਦੇ ਲਈ ਸੁਖਬੀਰ ਬਾਦਲ ਨੇ ਅੱਜ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਹਾਲਾਂਕਿ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਉੱਤਰ ਪ੍ਰਦੇਸ਼ ਵਿਚ ਅਕਾਲੀ ਦਲ ਕਿੰਨੀਆਂ ਸੀਟਾਂ 'ਤੇ ਚੋਣ ਲੜੇਗਾ ਪਰ ਜਲਦੀ ਹੀ ਇਸ ਬਾਰੇ ਫੈਸਲਾ ਲਿਆ ਜਾਵੇਗਾ ਪਰ ਇਹ ਤੈਅ ਹੈ ਕਿ ਅਕਾਲੀ ਦਲ ਹੁਣ ਯੂਪੀ ਵਿੱਚ ਵੀ ਚੋਣ ਲੜਨ ਜਾ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।