ਉੱਤਰ ਪ੍ਰਦੇਸ਼ ’ਚ ਹਰ ਰੋਜ਼ ਕੋਈ ਨਾ ਕੋਈ ਪਰਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ: ਪ੍ਰਿਯੰਕਾ ਗਾਂਧੀ

ਏਜੰਸੀ

ਖ਼ਬਰਾਂ, ਪੰਜਾਬ

ਉੱਤਰ ਪ੍ਰਦੇਸ਼ ’ਚ ਹਰ ਰੋਜ਼ ਕੋਈ ਨਾ ਕੋਈ ਪਰਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ: ਪ੍ਰਿਯੰਕਾ ਗਾਂਧੀ

image

ਨਵੀਂ ਦਿੱਲੀ, 3 ਮਾਰਚ: ਉੱਤਰ ਪ੍ਰਦੇਸ਼ ਵਿਚ ਅਪਰਾਧ ਦੀਆਂ ਘਟਨਾਵਾਂ ਵਿਚ ਹੋਏ ਵਾਧੇ ਨੂੰ ਲੈ ਕੇ ਭਾਜਪਾ ‘ਤੇ ਵਰ੍ਹਦਿਆਂ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਬੁਧਵਾਰ ਨੂੰ ਕਿਹਾ ਕਿ ਯੋਗੀ ਆਦਿੱਤਿਆਨਾਥ ਦੇ ਪ੍ਰਚਾਰ ਦੇ ਉਲਟ, ਹਰ ਰੋਜ਼ ਕੁੱਝ ਪਰਵਾਰ ਇਨਸਾਫ਼ ਦੀ ਮੰਗ ਕਰ ਰਹੇ ਹਨ।  
ਕਾਂਗਰਸ ਆਗੂ ਨੇ ਉੱਤਰ ਪ੍ਰਦੇਸ਼ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਅਜਿਹੇ ਸਮੇਂ ਨਿਸ਼ਾਨਾ ਬਣਾਇਆ ਹੈ ਜਦੋਂ ਇਕ ਮੁਲਜ਼ਮ ਨੇ ਹਾਥਰਸ ਜ਼ਿਲ੍ਹੇ ਵਿਚ ਧੀ ਨਾਲ ਛੇੜਛਾੜ ਦੀ ਸ਼ਿਕਾਇਤ ਵਾਪਸ ਨਾ ਲੈਣ ਲਈ ਪੀੜਤਾ ਦੇ ਪਿਤਾ ਨੂੰ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿਤਾ। ਇਕ ਹੋਰ ਘਟਨਾ ਵਿਚ ਬੁਲੰਦਸ਼ਹਿਰ ਵਿਚ ਇਕ ਵਿਅਕਤੀ ਦੇ ਘਰ ਵਿਚ ਟੋਏ ਵਿਚੋਂ ਇਕ 12 ਸਾਲਾ ਲੜਕੀ ਦੀ ਲਾਸ਼ ਨੂੰ ਕੱਢਿਆ ਗਿਆ। 
ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ, ‘‘ਹਾਥਰਸ ਵਿਚ ਛੇੜਛਾੜ ਵਿਰੁਧ ਅਪਣਾ ਕੇਸ ਵਾਪਸ ਨਾ ਲੈਣ ਵਾਲੀ ਇਕ ਲੜਕੀ ਦੇ ਪਿਤਾ ਦਾ ਕਤਲ ਕਰ ਦਿਤਾ ਗਿਆ। ਬੁਲੰਦਸ਼ਹਿਰ ’ਚ ਕਈ ਦਿਨਾਂ ਤੋਂ ਲਾਪਤਾ ਹੋਈ ਲੜਕੀ ਦੀ ਲਾਸ਼ ਇਕ ਘਰ ’ਚੋਂ ਦਬੀ ਹੋਈ ਮਿਲੀ।’’
ਪ੍ਰਿਯੰਕਾ ਗਾਂਧੀ ਅਤੇ ਹੋਰ ਕਾਂਗਰਸੀ ਨੇਤਾਵਾਂ ਨੇ ਉੱਤਰ ਪ੍ਰਦੇਸ਼ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਸਰਕਾਰ ‘ਤੇ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ਅਪਰਾਧਕ ਗਤੀਵਿਧੀਆਂ ਬੇਲਗਾਮ ਹਨ, ਜਦਕਿ ਰਾਜ ਸਰਕਾਰ ਨੇ ਇਨ੍ਹਾਂ ਦਾਅਵਿਆਂ ਨੂੰ ਰੱਦ ਕਰ ਦਿਤਾ ਹੈ। (ਏਜੰਸੀ)
 -----