ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਨੂੰ ਸਦਮਾ, ਮਾਤਾ ਦਾ ਦੇਹਾਂਤ, ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਏਜੰਸੀ

ਖ਼ਬਰਾਂ, ਪੰਜਾਬ

ਵੇਣੂ ਪ੍ਰਸਾਦ ਦੀ ਮਾਤਾ ਦਾ ਅੰਤਿਮ ਸਸਕਾਰ ਅੱਜ ਸ਼ਾਮ 4:30 ਵਜੇ ਹੈਦਰਾਬਾਦ ਵਿਚ ਕੀਤਾ ਜਾਵੇਗਾ

Additional Chief Secretary A. Venu Prasad's mothers death, Chief Minister expressed grief

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ  ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਦੀ ਮਾਤਾ ਸ੍ਰੀਮਤੀ ਏ. ਮੰਗੰਮਾ ਦਾ ਦਿਹਾਂਤ ਹੋ ਗਿਆ ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਏ ਮੰਗੰਮਾ ਨੇ ਆਪਣੀ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਹੈਦਰਾਬਾਦ ਵਿਖੇ ਆਖ਼ਰੀ ਸਾਹ ਲਿਆ। ਉਹ 83 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। 

ਇੱਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੀਮਤੀ ਏ ਮੰਗੰਮਾ ਦੀ ਮੌਤ ਸਮੁੱਚੇ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਸ਼੍ਰੀਮਤੀ ਏ ਮੰਗੰਮਾ ਨੂੰ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਪਵਿੱਤਰ ਰੂਹ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਸ਼੍ਰੀਮਤੀ ਏ ਮੰਗੰਮਾ ਦੁਆਰਾ ਦਰਸਾਏ ਮਾਰਗ ਨੇ ਪੂਰੇ ਪਰਿਵਾਰ ਨੂੰ ਜੀਵਨ ਦੇ ਹਰ ਖੇਤਰ ਵਿਚ ਬੁਲੰਦੀਆਂ ਨੂੰ ਛੂਹਣ ਅਤੇ ਉਤਸ਼ਾਹ ਤੇ ਲਗਨ ਨਾਲ ਦੇਸ਼ ਦੀ ਸੇਵਾ ਕਰਨ ਦੇ ਕਾਬਲ ਬਣਾਇਆ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਵੇਣੂ ਪ੍ਰਸਾਦ ਦੀ ਮਾਤਾ ਦਾ ਅੰਤਿਮ ਸਸਕਾਰ ਅੱਜ ਸ਼ਾਮ 4:30 ਵਜੇ ਹੈਦਰਾਬਾਦ ਵਿਚ ਕੀਤਾ ਜਾਵੇਗਾ।