Bikram Majithia: ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਮੁੜ ਸੰਮਨ ਜਾਰੀ, 6 ਮਾਰਚ ਨੂੰ ਪੇਸ਼ ਹੋਣ ਲਈ ਕਿਹਾ 

ਏਜੰਸੀ

ਖ਼ਬਰਾਂ, ਪੰਜਾਬ

ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ

Bikram Singh Majithia

Bikram Majithia: ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਵਿਚ ਮੁੜ ਸੰਮਨ ਜਾਰੀ ਕੀਤਾ ਹੈ। ਐਸਆਈਟੀ ਨੇ ਮਜੀਠੀਆ ਨੂੰ 6 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ਨੂੰ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਟੀਮ ਦੇ ਮੈਂਬਰਾਂ ਵਿਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਟਿਵਾਣਾ ਸ਼ਾਮਲ ਹਨ, ਜੋ ਉਹਨਾਂ ਤੋਂ ਪੁੱਛਗਿੱਛ ਕਰਨਗੇ।