Delhi Rain Alert: ਦਿੱਲੀ ਵਿਚ ਬਦਲਿਆ ਮੌਸਮ, ਅਗਲੇ 48 ਘੰਟਿਆਂ ਵਿੱਚ ਤੇਜ਼ ਮੀਂਹ, ਤੂਫ਼ਾਨ ਲਈ ਅਲਰਟ ਜਾਰੀ
ਪਿਛਲੇ 24 ਘੰਟਿਆਂ ਵਿੱਚ ਦਿੱਲੀ-ਐਨਸੀਆਰ ਵਿੱਚ ਤੇਜ਼ ਠੰਢੀਆਂ ਹਵਾਵਾਂ ਚੱਲੀਆਂ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗ
ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ-ਐਨਸੀਆਰ ਵਿੱਚ ਤੇਜ਼ ਠੰਢੀਆਂ ਹਵਾਵਾਂ ਚੱਲੀਆਂ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਲੋਕਾਂ ਨੂੰ ਇੰਜ ਮਹਿਸੂਸ ਹੋਇਆ ਜਿਵੇਂ ਠੰਢ ਮੁੜ ਪਰਤ ਆਈ ਹੋਵੇ। ਮੌਸਮ ਵਿਭਾਗ ਮੁਤਾਬਕ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ 'ਚ ਮੀਂਹ ਅਤੇ ਬਰਫ਼ਬਾਰੀ ਜਾਰੀ ਹੈ, ਜਿਸ ਕਾਰਨ ਪਹਾੜੀ ਇਲਾਕਿਆਂ 'ਚ ਠੰਢ ਦਾ ਪ੍ਰਭਾਵ ਹੋਰ ਵਧ ਗਿਆ ਹੈ।
ਬੀਤੇ ਦਿਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਅਰੁਣਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਭਾਰੀ ਬਰਫ਼ਬਾਰੀ ਹੋਈ, ਜਿਸ ਕਾਰਨ ਕਈ ਸੜਕਾਂ ਬੰਦ ਹੋ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਅਨੁਸਾਰ 4 ਮਾਰਚ ਨੂੰ ਦਿਨ ਭਰ ਦਿੱਲੀ-ਐੱਨ.ਸੀ.ਆਰ. 'ਚ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਠੰਢੀਆਂ ਹਵਾਵਾਂ ਚੱਲੀਆਂ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 'ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਨਾਲੋਂ ਕਾਫ਼ੀ ਘੱਟ ਸੀ। ਹਵਾ ਵਿੱਚ ਨਮੀ ਦਾ ਪੱਧਰ 22% ਤੱਕ ਦਰਜ ਕੀਤਾ ਗਿਆ।
ਅੱਜ 4 ਮਾਰਚ ਨੂੰ ਵੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ 'ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ ਦੀ ਰਫ਼ਤਾਰ 20-30 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਹਾਲਾਂਕਿ, ਆਸਮਾਨ ਸਾਫ਼ ਰਹੇਗਾ ਅਤੇ ਦਿਨ ਵੇਲੇ ਧੁੱਪ ਨਿਕਲਣ ਕਾਰਨ ਥੋੜ੍ਹੀ ਰਾਹਤ ਮਿਲੇਗੀ। ਮੌਸਮ ਵਿਗਿਆਨੀਆਂ ਅਨੁਸਾਰ 6 ਤੋਂ 9 ਮਾਰਚ ਦਰਮਿਆਨ ਸਵੇਰੇ ਹਲਕੀ ਧੁੰਦ ਪੈ ਸਕਦੀ ਹੈ ਪਰ ਦਿਨ ਵੇਲੇ ਮੌਸਮ ਸਾਫ਼ ਰਹੇਗਾ। 8 ਅਤੇ 9 ਮਾਰਚ ਨੂੰ ਵੀ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।