ਵਾਤਾਵਰਣ ਨੂੰ ਸਾਫ਼ ਸੁਥਰਾ ਰਖਣਾ ਹਰ ਮਨੁੱਖ ਦਾ ਫ਼ਰਜ਼ : ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਲੋਕਾਂ ਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ ਤਾਂ...

Sidhu

ਐਸ ਏ ਐਸ ਨਗਰ  22 ਜੁਲਾਈ (ਪਰਦੀਪ ਸਿੰਘ ਹੈਪੀ) : ਹਲਕਾ ਵਿਧਾਇਕ  ਬਲਬੀਰ ਸਿੰਘ ਸਿੱਧੂ ਨੇ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਲੋਕਾਂ ਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਅਤੇ ਸ਼ੁੱਧ ਵਾਤਾਵਰਨ ਮੁਹੱਈਆ ਕਰਵਾ ਸਕੀਏ।
ਵਿਧਾਇਕ ਸ. ਸਿੱਧੂ ਸਥਾਨਕ ਸੈਕਟਰ ਸਕੱਤਰ ਦੇ ਆਈਵਰੀ ਟਾਵਰ ਵਿਖੇ ਐਕਸਿਸ ਬੈਂਕ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਵਣਮਹਾਉਤਸਵ ਦੌਰਾਨ ਪੌਦਾ ਲਗਾਉਣ ਮਗਰੋਂ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਇਸ ਮੌਕੇ ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ ਬੈਂਸ, ਐਕਸਿਸ ਬੈਂਕ ਦੇ ਸਰਕਲ ਰਿਟੇਲ ਹੈੱਡ ਅਮਨ ਗੁਪਤਾ ਅਤੇ ਸਰਕਲ ਨੋਡਲ ਅਫਸਰ ਪੁਨੀਤ ਪੁਰੀ ਨੇ ਵੀ ਪੌਦੇ ਲਗਾਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਸੁਰਿੰਦਰ ਸਿੰਘ ਰਾਜਪੂਤ, ਐਕਸਿਸ ਬੈਂਕ ਦੇ ਬ੍ਰਾਂਚ ਮੈਨੇਜਰ ਸ੍ਰੀਮਤੀ ਸੋਨੀਆ, ਸੁਸ਼ੀਲ ਕੁਮਾਰ, ਜਸਵੰਤ ਸਿੰਘ, ਮੈਡਮ ਅੰਜੁਮ ਸੇਠੀ, ਮੈਡਮ ਲਵਲੀ ਮਿਨਹਾਸ, ਅਮਰਜੀਤ ਸਿੰਘ ਸਾਬਕਾ ਐਸ.ਡੀ.ਓ, ਅੰਗਰੇਜ ਸਿੰਘ, ਭਜਨ ਸਿੰਘ, ਮੁਖਤਿਆਰ ਸਿੰਘ, ਕ੍ਰਿਸ਼ਨ ਕੁਮਾਰ ਸ਼ਰਮਾ, ਜੀ.ਐੱਸ ਰਿਆੜ, ਹਰਚਰਨ ਸਿੰਘ, ਸਤਨਾਮ ਸਿੰਘ, ਗੁਰਚਰਨ ਸਿੰਘ ਭੰਵਰਾ ਅਤੇ ਸੱਤਪਾਲ ਸਿੰਘ ਕਛਿਆੜਾ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਹਾਜ਼ਰ ਸਨ।