'ਪੰਜਾਬੀ ਆਨਰਸ' ਕੋਰਸ 'ਚ ਵਿਦਿਆਰਥੀਆਂ ਨੇ ਵਿਖਾਇਆ ਉਤਸ਼ਾਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਯੂਨੀਵਰਸਿਟੀ ਦੇ ਅਧੀਨ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਪੀਤਮਪੁਰਾ ਵਿਖੇ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਜਤਿੰਦਰਬੀਰ ਸਿੰਘ

Punjabi

ਨਵੀਂ ਦਿੱਲੀ, 22 ਜੁਲਾਈ (ਸੁਖਰਾਜ ਸਿੰਘ): ਦਿੱਲੀ ਯੂਨੀਵਰਸਿਟੀ ਦੇ ਅਧੀਨ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਪੀਤਮਪੁਰਾ ਵਿਖੇ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਜਤਿੰਦਰਬੀਰ ਸਿੰਘ, ਪੰਜਾਬੀ ਵਿਭਾਗ ਦੇ ਮੁਖੀ ਡਾ. ਰਵੇਲ ਸਿੰਘ ਅਤੇ ਕਾਲਜ ਦੀ ਫੈਕਲਟੀ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਰ੍ਹੇ ਕਾਲਜ ਵਿੱਚ 'ਪੰਜਾਬੀ ਆਨਰਸ' ਦਾ ਕੋਰਸ ਸ਼ੁਰੂ ਕੀਤਾ ਗਿਆ ਹੈ।
ਕਾਲਜ ਅੰਦਰ ਕੋਰਸ ਦੀ ਮਕਬੂਲੀਅਤ ਦਾ ਪਤਾ ਇਸ ਗੱਲ ਤੋਂ ਲੱਗਦਾ ਹੈ ਕਿ ਦਿੱਲੀ ਦੇ ਸਕੂਲਾਂ ਤੋਂ ਬਾਰ੍ਹਵੀਂ ਜਮਾਤ ਪਾਸ ਹੋਣ ਵਾਲੇ ਕੁੜੀਆਂ ਤੇ ਮੁੰਡਿਆਂ ਨੇ ਭਰਵੀਂ ਗਿਣਤੀ ਵਿੱਚ ਪੰਜਾਬੀ ਆਨਰਸ ਅੰਦਰ ਦਾਖ਼ਲਾ ਲਿਆ। ਕਾਲਜ ਦੀ ਸੀਨੀਅਰ ਅਧਿਆਪਕ ਡਾ. ਮਨਜੀਤ ਕੌਰ ਦਾ ਕਹਿਣਾ ਹੈ ਕਿ ਇਹ ਸਾਡੇ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਸਾਡੇ ਕਾਲਜ ਵਿੱਚ ਪੰਜਾਬੀ ਵਿਸ਼ੇ ਨੂੰ ਪਹਿਲ ਦੇ ਆਧਾਰ ਤੇ ਲੈਂਦੇ ਹੋਏ 'ਪੰਜਾਬੀ ਆਨਰਸ' ਸ਼ੁਰੂ ਕੀਤੀ ਗਈ ਹੈ।
ਇਸ ਸਾਰੇ ਕਾਰਜ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਅਤੇ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਵਧਾਈ ਦੇ ਪਾਤਰ ਹਨ।
ਮਨਜੀਤ ਕੌਰ ਨੇ ਕਿਹਾ ਕਿ ਅਸੀਂ ਆਪਣੇ ਕਾਲਜ ਵਿੱਚ ਵਿਦਿਆਰਥੀਆਂ ਲਈ ਸਾਹਿਤਕ ਬੈਠਕਾਂ ਦੇ ਨਾਲ-ਨਾਲ ਪੰਜਾਬੀ ਵਿਸ਼ੇ 'ਚ ਕੈਰੀਅਰ ਬਣਾਉਣ ਵਾਸਤੇ ਦਿੱਲੀ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪੱਧਰ 'ਤੇ ਕਾਰਜ ਕਰ ਰਹੀ ਸੰਸਥਾ ਪੰਜਾਬੀ ਹੈਲਪ ਲਾਈਨ ਦੇ ਆਗੂਆਂ ਪ੍ਰਕਾਸ਼ ਸਿੰਘ ਗਿੱਲ, ਸਰਦਾਰਨੀ ਜਸਵਿੰਦਰ ਕੌਰ ਅਤੇ ਐਸ.ਪੀ. ਸਿੰਘ. ਹੋਰਾਂ ਦੀ ਮਦਦ ਨਾਲ 'ਕੈਰੀਅਰ ਕੌਂਸਲਿੰਗ' ਵੀ ਕੀਤੀ ਜਾਵੇਗੀ ਤਾਕਿ ਵਿਦਿਆਰਥੀ ਵੱਧ ਤੋਂ ਵੱਧ ਗਿਣਤੀ ਵਿੱਚ ਕਾਲਜ ਅੰਦਰ ਪੰਜਾਬੀ ਭਾਸ਼ਾ ਨੂੰ ਪੜ੍ਹਨ ਲਈ ਅੱਗੇ ਆਉਣ।