ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ, ‘ਡਰੋਨ’ ਦੇ ਜ਼ਰੀਏ ਰੱਖੀ ਜਾ ਰਹੀ ਹੈ ਨਜ਼ਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਲਗਾਤਰ ਅਪੀਲ ਕਰਨ ਦੇ ਨਾਲ-ਨਾਲ ਕਈ ਤਰ੍ਹਾਂ ਦੀ ਸ਼ਖਤੀ ਵੀ ਕੀਤੀ ਜਾ ਰਹੀ ਹੈ

lockdown

ਚੰਡੀਗੜ੍ਹ : ਭਾਰਤ ਵਿਚ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਲਗਾਤਰ ਅਪੀਲ ਕਰਨ ਦੇ ਨਾਲ-ਨਾਲ ਕਈ ਤਰ੍ਹਾਂ ਦੀ ਸ਼ਖਤੀ ਵੀ ਕੀਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਕਈ ਲੋਕ ਪ੍ਰਸ਼ਾਸਨ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦੇ । ਜਿਸ ਦੇ ਤਹਿਤ ਹੀ ਹੁਣ ਪੁਲਿਸ ਨੇ ਜਮਾਂਖੋਰੀ ਅਤੇ ਕਾਲਾ ਬਜ਼ਾਰੀ ਕਰਨ ਵਾਲਿਆਂ ਖਿਲਾਫ ਸ਼ਖਤ ਐਕਸ਼ਨ ਲੈਂਦਿਆਂ ਡਰੋਨ ਨਾਲ ਨਿਗਰਾਨੀ ਰੱਖਣੀ ਸ਼ੁਰੂ ਕਰ ਦਿੱਤੀ ਹੈ।

ਜਿਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸ਼ੁਕਰਵਾਰ ਨੂੰ ਕੁੱਲ 62 ਇਕਾਈਆਂ ਤੇ ਛਾਪੇ ਮਾਰੀ ਕੀਤੀ ਗਈ ਹੈ। ਇਨ੍ਹਾਂ ਵਿਚੋਂ 23 ਇਕਾਈਆਂ ਵਿਚ ਕਾਲਾ ਬਜ਼ਾਰੀ ਅਤੇ ਜਮ੍ਹਾਂਖੋਰੀ ਸ਼ਾਮਿਲ ਸੀ,  ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫਿਰੋਜਪੁਰ ਵਿਚ ਪੰਜ ਹੋਰ ਚਲਾਣ ਕੀਤੇ ਗਏ ਅਤੇ ਬਣਦੀ ਕਾਰਵਾਈ ਕੀਤੀ ਗਈ।

ਵੀਰਵਾਰ ਤੋਂ ਸ਼ੁਹੂ ਕੀਤੇ ਇਨ੍ਹਾਂ ਡਰੋਨਾ ਬਾਰੇ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਇਹ ਡਰੋਨ ਪੰਜਾਬ ਦੇ 10 ਜ਼ਿਲ੍ਹੇ ਮੋਹਾਲੀ, ਫਜ਼ੀਲਕਾ. ਸੰਗਰੂਰ, ਹੁਸ਼ਿਆਰਪੁਰ, ਐੱਸ.ਬੀ.ਐੱਸ ਨਗਰ, ਬਰਨਾਲਾ, ਜਲੰਧਰ, ਰੋਪੜ ਅਤੇ ਫਤਿਹਗੜ੍ਹ ਸਾਹਿਬ ਵਰਗੇ ਜ਼ਿਲਿਆਂ ਵਿਚ ਸ਼ੁਰੂ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਦੇ ਨਿਯਮਾਂ ਦੀ ਉਲੰਘਣਾਂ ਕਰਨ ਅਤੇ ਵੱਡੇ ਖੇਤਰ ਨੂੰ ਕਵਰ ਕਰਨ ਦੇ ਲਈ ਡਰੋਨ ਕਾਫੀ ਕਾਰਗਰ ਸਿੱਧ ਹੋ ਰਿਹਾ ਹੈ। ਇਸ ਦੇ ਤਹਿਤ ਸ਼ੁਕਰਵਾਰ ਨੂੰ 15 ਐੱਫ, ਆਈ.ਆਰ ਦਰਜ਼ ਕੀਤੀਆਂ ਗਈਆਂ ਅਤੇ ਉਲੰਘਣਾ ਕਰਨ ਵਾਲੇ 20 ਵਾਹਨਾ ਨੂੰ ਕਬਜੇ ਵਿਚ ਲੈ ਲਿਆ ਗਿਆ ।

ਡੀਜੀਪੀ ਦਾ ਕਹਿਣਾ ਹੈ ਕਿ ਪਿਛਲੇ 24 ਘੰਟਿਆਂ ਵਿਚ ਉਲੰਘਣਾ ਕਰਨ ਵਾਲਿਆਂ ਕਰੀਬ 900 ਦੇ ਖਿਲਾਫ ਮਾਮਲੇ ਦਰਜ਼ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿਚੋਂ 1250 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 800 ਵਾਹਨਾਂ ਨੂੰ ਜਬਤ ਕਰ ਲਿਆ ਗਿਆ ਹੈ। ਦੱਸਣ ਯੋਗ ਹੈ ਕਿ ਸੂਬੇ ਭਰ ਵਿਚ ਕਰਫਿਊ ਦੀ ਉਲੰਘਣਾ ਕਰਨ ਵਾਲਿਆ ਲਈ 21 ਖੁਲੀਆਂ ਜੇਲ੍ਹਾਂ ਬਣਾਈਆਂ ਗਈਆਂ ਹਨ। ਜਿਨ੍ਹਾਂ ਵਿਚ ਕਰੀਬ 2000 ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।