ਹਸਪਤਾਲ ਨੇ ਦਰਵਾਜ਼ਾ ਨਾ ਖੋਲ੍ਹਿਆ, ਤਾਂ ਔਰਤ ਨੇ ਸੜਕ ‘ਤੇ ਹੀ ਦਿੱਤਾ ਬੱਚੇ ਨੂੰ ਜਨਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਰ ਨੇ ਦੇਸ਼ ਵਿਚ 21 ਦਿਨ ਲਈ ਲੌਕਡਾਊਨ ਕੀਤਾ ਹੈ ਜਿਸ ਤੋਂ ਬਾਅਦ ਹਰ ਪਾਸੇ ਕੰਮਕਾਰ ਅਤੇ ਅਵਾਜਾਈ ਬੰਦ ਹੈ

lockdown

ਮੋਗਾ : ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਰ ਨੇ ਦੇਸ਼ ਵਿਚ 21 ਦਿਨ ਲਈ ਲੌਕਡਾਊਨ ਕੀਤਾ ਹੈ ਜਿਸ ਤੋਂ ਬਾਅਦ ਹਰ ਪਾਸੇ ਕੰਮਕਾਰ ਅਤੇ ਅਵਾਜਾਈ ਬੰਦ ਹੈ। ਹਾਲਾਂਕਿ ਸਰਕਾਰ ਦੇ ਵੱਲ਼ੋਂ ਅਜਿਹੇ ਸਮੇਂ ਵਿਚ ਸਿਹਤ ਸੇਵਾਵਾਂ ਨੂੰ ਚਾਲੂ ਰੱਖਣ ਦੀ ਛੂਟ ਦਿੱਤੀ ਹੈ ਇਸ ਦੇ ਬਾਵਜੂਦ ਵੀ ਮੋਗਾ ਦੀ ਇਕ ਗਰਭਵਤੀ ਔਰਤ ਲਈ ਜਦੋਂ ਹਸਪਤਾਲਾਂ ਨੇ ਆਪਣੇ ਦਰਵਾਜ਼ੇ ਬੰਦ ਕਰ ਲਏ ਤਾਂ ਮਜ਼ਬੂਰੀ ਵਿਚ ਉਸ ਔਰਤ ਨੂੰ ਸੜਕ ਤੇ ਹੀ ਆਪਣੇ ਬੱਚੇ ਨੂੰ ਜਨਮ ਦੇਣਾ ਪਿਆ।

ਜ਼ਿਕਰ ਯੋਗ ਹੈ ਕਿ ਇਸ ਮੁਸ਼ਕਿਲ  ਘੜੀ ਵਿਚ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਉਸ ਪਰਿਵਾਰ ਦੀ ਸਹਾਇਤਾ ਕੀਤੀ ਗਈ। ਜਦੋਂ ਇਸ ਮਾਮਲੇ ਬਾਰੇ ਗਸ਼ਤ ਕਰ ਰਹੇ ਪੁਲਿਸ ਮੁਲਾਜ਼ਮਾਂ ਨੂੰ ਪਤਾ ਲੱਗਾ ਕਿ ਗਰਭਵਤੀ ਔਰਤ ਤਕਲੀਫ਼ ਵਿਚ ਹੈ ਤਾਂ ਉਨ੍ਹਾਂ ਨੇ ਉਸੇ ਸਮੇਂ ਨੇੜਲੇ ਘਰ ਵਿਚ ਰਹਿੰਦੀਆਂ ਕੁਝ ਔਰਤਾਂ ਨੂੰ ਇਕੱਠਾ ਕੀਤਾ ਅਤੇ ਨਾਲ ਹੀ ਟੌਰਚ ਤੇ ਬੈਡ ਦਾ ਵੀ ਇੰਤਜਾਮ ਕੀਤਾ ਜਿਸ ਤੋਂ ਬਾਅਦ ਉਸ ਔਰਤ ਦੀ ਉੱਥੇ ਡਲੀਵਰੀ ਕਰਵਾਈ ਗਈ। ਇਨ੍ਹਾਂ ਮੁਲਾਜ਼ਮਾਂ ਦੇ ਨਾਮ ਬਿਕਰ ਸਿੰਘ ਅਤੇ ਸੁਖਵਿੰਦਰ ਸਿੰਘ ਦੱਸੇ ਜਾ ਰਹੇ ਹਨ।

ਜਿਸ ਤੋਂ ਬਾਅਦ ਪਰਿਵਾਰ ਨੇ ਇਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਵੱਲੋਂ ਵੀ ਪੁਲਿਸ ਕਰਮਚਾਰੀਆਂ ਵੱਲੋਂ ਕੀਤੀ ਗਈ ਮਦਦ ਦੀ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜਿਥੇ ਇਕ ਪਾਸੇ ਵੱਡੀ ਗਿਣਤੀ ਵਿਚ ਡਾਕਟਰ ਕਰੋਨਾ ਵਾਇਰਸ ਵਰਗੀ ਖਤਰਨਾਕ ਬਿਮਾਰੀ ਤੋਂ ਪ੍ਰਭਾਵਿਚ ਹੋਏ ਮਰੀਜ਼ਾਂ ਦਾ ਇਲਾਜ਼ ਕਰਨ ਵਿਚ ਦਿਨ ਰਾਤ ਲੱਗੇ ਹੋਏ ਹਨ ਉਥੇ ਹੀ ਕੁਝ ਅਜਿਹੇ ਵੀ ਹਸਪਤਾਲਾਂ ਦੀ ਮਾੜੀ ਕਾਰਗੁਜਾਰੀ ਉਤੇ ਸਵਾਲ ਵੀ ਖੜ੍ਹੇ ਹੋ ਰਹੇ ਹਨ ਜਿਨ੍ਹਾਂ ਨੇ ਇਸ ਮੁਸੀਬਤ ਦੇ ਸਮੇਂ ਵਿਚ ਆਪਣੇ ਹਸਪਤਾਲ ਦੇ ਦਰਵਾਜੇ ਹੀ ਬੰਦ ਕਰ ਲਏ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।