ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦੇ ਬੀ ਬਲਾਗ ਨੂੰ ਲੱਗੀ ਅੱਗ, ਮਚੀ ਹਫੜਾ-ਦਫੜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

Photo

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਬੀ ਬਲਾਗ ਵਿੱਚ ਅੱਜ ਅਚਾਨਕ ਅੱਗ ਲੱਗਣ ਕਾਰਨ ਹਫੜਾ ਦਫੜੀ ਮੱਚ ਗਈ। ਜਲਦੀ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਰਣਜੀਤ ਐਵੇਨਿਊ ਦੇ ਇਸ ਬਲਾਗ 'ਚ ਰੈਸਟੋਰੈਂਟ ਦੇ ਨਾਲ-ਨਾਲ ਹੋਰ ਵੀ ਕਈ ਦਫਤਰ ਹਨ।

 

 

 

ਹਾਲਾਂਕਿ ਇਮਾਰਤ 'ਚ ਮੌਜੂਦ ਲੋਕਾਂ ਨੂੰ ਸਮੇਂ 'ਤੇ ਬਾਹਰ ਕੱਢ ਲਿਆ ਗਿਆ।  ਰਾਹਤ ਦੀ ਗੱਲ ਹੈ ਕਿ ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਅੱਗ ਲੱਗਣ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਹੈ। ਫਾਇਰ ਬ੍ਰਿਗੇਡ ਦੀ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ |