MP Ravneet Bittu met PM Modi
ਨਵੀਂ ਦਿੱਲੀ: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕੀਤੀ।
ਉਨ੍ਹਾਂ ਨੇ ਇਸ ਮੁਲਾਕਾਤ ਦੀ ਤਸਵੀਰ ਟਵਿਟਰ 'ਤੇ ਸ਼ੇਅਰ ਕੀਤੀ ਹੈ। ਤਸਵੀਰ ਵਿੱਚ ਦੋਵੇਂ ਇੱਕ ਦੂਜੇ ਨਾਲ ਹੱਥ ਮਿਲਾਉਂਦੇ ਹੋਏ ਨਜ਼ਰ ਆ ਰਹੇ ਹਨ।