ਚੰਡੀਗੜ੍ਹ ਮੁੱਦੇ 'ਤੇ ਨਵਜੋਤ ਸਿੰਘ ਸਿੱਧੂ ਦਾ ਟਵੀਟ, “ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਰਹੇਗਾ”

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ, ਪੰਜਾਬ ਸੀ ਅਤੇ ਪੰਜਾਬ ਦਾ ਹੀ ਰਹੇਗਾ।

Navjot Sidhu

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਮੁੱਦੇ ’ਤੇ ਟਵੀਟ ਕਰਦਿਆਂ ਕਿਹਾ ਕਿ ਚੰਡੀਗੜ੍ਹ ਤਾਂ ਸਿਰਫ਼ ਇਕ ਬਹਾਨਾ ਹੈ, ਇਸ ਪਿੱਛੇ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਿੱਧੂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ, ਪੰਜਾਬ ਸੀ ਅਤੇ ਪੰਜਾਬ ਦਾ ਹੀ ਰਹੇਗਾ।

Navjot Sidhu

ਉਹਨਾਂ ਲਿਖਿਆ, “ਪੰਜਾਬ ਦੇ 27 ਪਿੰਡ ਉਜਾੜ ਕੇ ਬਣਾਇਆ ਹੋਇਆ ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਰਹੇਗਾ...।ਚੰਡੀਗੜ੍ਹ ਤਾਂ ਬਹਾਨਾ ਹੈ, ਪੰਜਾਬ ਦੇ ਦਰਿਆਈ ਪਾਣੀਆਂ 'ਤੇ ਨਿਸ਼ਾਨਾ ਹੈ। ਸਾਵਧਾਨ! ਅਗਲੀ ਵੱਡੀ ਲੜਾਈ ਪੰਜਾਬ ਦੇ ਦਰਿਆਈ ਪਾਣੀਆਂ ਦੀ ਹੈ...” ਇਸ ਟਵੀਟ 'ਚ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਟੈਗ ਕੀਤਾ ਹੈ।

Tweet

ਦਰਅਸਲ ਚੰਡੀਗੜ੍ਹ 'ਤੇ ਦਾਅਵੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ 'ਚ ਵਿਵਾਦ ਜਾਰੀ ਹੈ। ਜਿੱਥੇ ਪਹਿਲਾਂ ਪੰਜਾਬ ਸਰਕਾਰ ਨੇ ਇਸ ਮੁੱਦੇ 'ਤੇ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਉਥੇ ਹੀ ਹੁਣ ਹਰਿਆਣਾ ਦੀ ਖੱਟਰ ਸਰਕਾਰ ਨੇ ਭਲਕੇ 5 ਅਪ੍ਰੈਲ ਨੂੰ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ।