ਚੰਡੀਗੜ੍ਹ ਮੁੱਦੇ 'ਤੇ ਸੁਨੀਲ ਜਾਖੜ ਨੇ ਕੱਸਿਆ, ਕਿਹਾ- ਪੰਜਾਬ ਹਰਿਆਣਾ ਦਾ ਭਾਈਚਾਰਾ ਚੜ੍ਹੇਗਾ ਭੇਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਸਿੰਘੂ/ਟਿਕਰੀ ਸਰਹੱਦਾਂ 'ਤੇ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿੱਚ ਭਾਈਚਾਰਾ ਹੋਇਆ ਮਜ਼ਬੂਤ'

Sunil Jakhar

 

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਟਵੀਟ ਕਰਕੇ ਚੰਡੀਗੜ੍ਹ ਮੁੱਦੇ 'ਤੇ ਤੰਜ਼ ਕੱਸਿਆ ਹੈ। ਉਹਨਾਂ ਟਵੀਟ ਕਰਦਿਆਂ ਕਿਹਾ ਕਿ ਸਿੰਘੂ/ਟਿਕਰੀ ਸਰਹੱਦਾਂ 'ਤੇ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿੱਚ ਭਾਈਚਾਰਾ ਮਜ਼ਬੂਤ ਹੋਇਆ।

 

 

 

 

ਚੰਡੀਗੜ੍ਹ ਦੇ ਲੰਮੇ ਸਮੇਂ ਤੋਂ ਬੰਦ ਪਏ ਮੁੱਦੇ ਨੂੰ ਲੈ ਕੇ ਵੱਧ ਰਹੇ ਗੁੱਸੇ ਅਤੇ ਕੁੜੱਤਣ ਨਾਲ ਭਾਈਚਾਰਕ ਸਾਂਝ 'ਤੇ ਪ੍ਰਭਾਵ ਪਵੇਗਾ ਕਿਉਂਕਿ ਪੰਜਾਬ ਨੂੰ ਜਵਾਬ ਦੇਣ ਲਈ ਹਰਿਆਣਾ ਸਰਕਾਰ ਵੀ ਇਕ ਵਿਸ਼ੇਸ਼ ਸੈਸ਼ਨ ਬੁਲਾ ਰਹੀ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਟਕਰਾਅ ਚੱਲ ਰਿਹਾ ਹੈ। ਇਸ ਦੀ ਸ਼ੁਰੂਆਤ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਨਾਲ ਹੋਈ ਹੈ। ਜਿਸ ਤੋਂ ਬਾਅਦ ਇਕ ਅਪ੍ਰੈਲ ਨੂੰ ਪੰਜਾਬ ਦੀ ‘ਆਪ’ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਚੰਡੀਗੜ੍ਹ ’ਤੇ ਮਤਾ ਵੀ ਪਾਸ ਕਰ ਦਿੱਤਾ। ਇਸ ਸਭ ਦਰਮਿਆਨ ਹਰਿਆਣਾ ਸਰਕਾਰ ਨੇ ਵੀ ਕੈਬਨਿਟ ਮੀਟਿੰਗ ਕੀਤੀ ਅਤੇ ਕੱਲ੍ਹ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਜਿਸ ਵਿਚ ਚੰਡੀਗੜ੍ਹ ਹੀ ਨਹੀਂ ਸਗੋਂ ਸਤਲੁਜ-ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਅਤੇ ਹਿੰਦੀ ਭਾਸ਼ੀ ਇਲਾਕੇ ਹਰਿਆਣਾ ਨੂੰ ਦੇਣ ਦਾ ਪ੍ਰਸਤਾਅ ਪਾਸ ਹੋ ਸਕਦਾ ਹੈ।