ਪੰਜਾਬ ਡਰੱਗ ਮਾਮਲਾ : CM ਭਗਵੰਤ ਮਾਨ ਕੋਲ ਪਹੁੰਚੀ ਸਾਲਾਂ ਤੋਂ ਸੀਲਬੰਦ ਡਰੱਗ ਦੀ ਰਿਪੋਰਟ

ਏਜੰਸੀ

ਖ਼ਬਰਾਂ, ਪੰਜਾਬ

ਇਸ ਸਬੰਧੀ ਸੀ.ਐਮ. ਮਾਨ ਨੇ ਵੀ ਟਵੀਟ ਕੀਤਾ ਹੈ। 

PHOTO

 

ਮੁਹਾਲੀ : ਨਸ਼ਿਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਹਾਈਕੋਰਟ ਵੱਲੋਂ ਖੋਲ੍ਹੇ ਗਏ 3 ਲਿਫਾਫੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚ ਗਏ ਹਨ। ਇਸ ਸਬੰਧੀ ਸੀ.ਐਮ. ਮਾਨ ਨੇ ਵੀ ਟਵੀਟ ਕੀਤਾ ਹੈ। 

ਇਸ ਟਵੀਟ ਵਿੱਚ ਉਹਨਾਂ ਕਿਹਾ, “ਪੰਜਾਬ ਵਿੱਚ ਨਸ਼ਿਆਂ ਦੇ ਮਾਮਲੇ ਨਾਲ ਸਬੰਧਤ ਕਈ ਸਾਲਾਂ ਤੋਂ ਬੰਦ ਪਏ ਮਾਨਯੋਗ ਹਾਈਕੋਰਟ ਵੱਲੋਂ ਖੋਲੇ ਗਏ 3 ਲਿਫਾਫੇ ਸਰਕਾਰ ਕੋਲ ਪਹੁੰਚ ਗਏ ਹਨ।… ਨਸ਼ਿਆਂ ਨਾਲ ਪੰਜਾਬ ਦੇ ਨੌਜਵਾਨਾਂ 'ਤੇ ਕਾਰਵਾਈ ਕੀਤੀ ਜਾਵੇਗੀ।

ਸੀ.ਐਮ ਮਾਨ ਨੇ ਕਿਹਾ ਕਿ ਹਾਈਕੋਰਟ ਵੱਲੋਂ ਭੇਜੇ ਗਏ ਲਿਫਾਫੇ ਪਹੁੰਚ ਗਏ ਹਨ, ਇਸ ਵਿਚ ਜੋ ਵੀ ਦੋਸ਼ੀ ਹੋਵੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।