Lok Sabha Elections: ਮਿਸ਼ਨ 13-0 'ਤੇ ਮੁੱਖ ਮੰਤਰੀ ਭਗਵੰਤ ਮਾਨ; ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਰੇ ਵਿਧਾਇਕਾਂ ਸਮੇਤ ਹਲਕਾ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਵੀ ਮੀਟਿੰਗ ਵਿਚ ਹੋਏ ਸ਼ਾਮਲ

Important meeting held by CM Bhagwant Mann regarding Fatehgarh Sahib Constituency

Lok Sabha Elections: ਆਮ ਆਦਮੀ ਪਾਰਟੀ (ਆਪ) ਲੋਕ ਸਭਾ ਚੋਣਾਂ 'ਚ ਸੂਬੇ ਦੀਆਂ 13 ਸੀਟਾਂ ਜਿੱਤਣ ਲਈ ਪੂਰੀ ਰਣਨੀਤੀ ਨਾਲ ਕੰਮ ਕਰ ਰਹੀ ਹੈ। ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹਲਕਾ ਵਾਰ ਵਿਧਾਇਕਾਂ ਅਤੇ ਮੰਤਰੀਆਂ ਨਾਲ ਬੈਠਕਾਂ ਕਰ ਰਹੇ ਹਨ। ਇਸ ਦੇ ਨਾਲ ਹੀ ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾ. ਸੰਦੀਪ ਪਾਠਕ ਜ਼ਿਲ੍ਹਿਆਂ 'ਚ ਜਾ ਕੇ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ।

ਇਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਬੈਠਕ ਸੱਦੀ, ਜਿਸ 'ਚ ਸਾਰੇ ਵਿਧਾਇਕਾਂ ਸਮੇਤ ਲੋਕ ਸਭਾ ਹਲਕੇ ਦੇ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਵੀ ਸ਼ਾਮਲ ਹੋਏ। ਬੈਠਕ ਦੌਰਾਨ ਮੁੱਖ ਮੰਤਰੀ ਮਾਨ ਨੇ ਵਿਧਾਇਕਾਂ ਤੋਂ ਸਰਕਾਰ ਦੁਆਰਾ ਕੀਤੇ ਲੋਕ-ਪੱਖੀ ਕੰਮਾਂ ਦਾ ਫੀਡਬੈਕ ਲਿਆ।

ਬੈਠਕ ਵਿਚ ਅਗਾਮੀ ਲੋਕ ਸਭਾ ਦੇ ਚੋਣ ਪ੍ਰਚਾਰ ਅਤੇ ਰਣਨੀਤੀ ਨੂੰ ਲੈ ਕੇ ਵੀ ਵਿਸਥਾਰਤ ਚਰਚਾ ਹੋਈ। ਸੀਐਮ ਮਾਨ ਨੇ ਸਾਰੇ ਵਿਧਾਇਕਾਂ ਨੂੰ ਹਦਾਇਤਾਂ ਦਿਤੀਆਂ ਕਿ ਪਾਰਟੀ ਦੁਆਰਾ ਪੰਜਾਬੀਆਂ ਪ੍ਰਤੀ ਕੀਤੇ ਕੰਮਾਂ ਨੂੰ ਜ਼ੋਰਾਂ-ਸ਼ੋਰਾਂ ਨਾਲ਼ ਪ੍ਰਚਾਰਿਆ ਜਾਵੇ ਤਾਂ ਜੋ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਦੀ ਜਿੱਤ ਯਕੀਨੀ ਬਣਾਈ ਜਾ ਸਕੇ।

(For more Punjabi news apart from Important meeting held by CM Bhagwant Mann regarding Fatehgarh Sahib Constituency, stay tuned to Rozana Spokesman)