Punjab School Holidays: ਬੱਚਿਆਂ ਨੂੰ ਲੱਗੀਆਂ ਮੌਜਾਂ! ਅਪ੍ਰੈਲ ਮਹੀਨੇ ਛੁੱਟੀਆਂ ਹੀ ਛੁੱਟੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab School Holidays: ਅਪ੍ਰੈਲ ਮਹੀਨੇ ਵਿਚ ਸਰਕਾਰ ਵਲੋਂ 7 ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ

April Punjab School Holidays News in punjabi

April Punjab School Holidays News in punjabi : ਵਿਦਿਆਰਥੀ ਹਰ ਸਮੇਂ ਛੁੱਟੀਆਂ ਬਾਰੇ ਹੀ ਸੋਚਦੇ ਰਹਿੰਦੇ ਹਨ। ਅਜਿਹੇ ਵਿਚ ਉਨ੍ਹਾਂ ਲਈ ਚੰਗੀ ਖ਼ਬਰ ਹੈ। ਵਿਦਿਆਰਥੀਆਂ ਨੂੰ ਇਸ ਅਪ੍ਰੈਲ ਮਹੀਨੇ ਵਿਚ ਇਕੱਠੀਆਂ ਛੁੱਟੀਆਂ ਮਿਲਣ ਵਾਲੀਆਂ ਹਨ। ਅਪ੍ਰੈਲ ਮਹੀਨੇ ਵਿਚ ਸਰਕਾਰ ਵਲੋਂ 7 ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। 

 ਇਸ ਮਹੀਨੇ ਦੀਆਂ ਛੁੱਟੀਆਂ ਵਿਚ ਰਾਮ ਨੌਮੀ (6 ਅਪ੍ਰੈਲ, ਐਤਵਾਰ) ਜਨਮ ਦਿਵਸ ਸ੍ਰੀ ਗੁਰੂ ਨਾਭਾ ਦਾਸ ਜੀ (8 ਅਪ੍ਰੈਲ, ਮੰਗਲਵਾਰ), ਮਹਾਂਵੀਰ ਜੈਯੰਤੀ (10 ਅਪ੍ਰੈਲ, ਵੀਰਵਾਰ), ਵਿਸਾਖੀ (13 ਅਪ੍ਰੈਲ, ਐਤਵਾਰ) ਜਨਮ ਦਿਨ ਡਾ. ਬੀ. ਆਰ. ਅੰਬੇਡਕਰ (14 ਅਪ੍ਰੈਲ, ਸੋਮਵਾਰ), ਗੁੱਡ ਫਰਾਈਡੇਅ (18 ਅਪ੍ਰੈਲ, ਸ਼ੁੱਕਰਵਾਰ) ਅਤੇ  ਭਗਵਾਨ ਪਰਸ਼ੂ ਰਾਮ ਜਨਮ ਉਤਸਵ (29 ਅਪ੍ਰੈਲ, ਮੰਗਲਵਾਰ)  ਸ਼ਾਮਲ ਹਨ।  

ਇਥੇ ਇਹ ਵੀ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਗਜ਼ਟਿਡ ਛੁੱਟੀਆਂ ਤੋਂ ਇਲਾਵਾ ਚਾਰ ਛੁੱਟੀਆਂ ਐਤਵਾਰ ਦੀਆਂ ਹਨ। ਜਦਕਿ ਕਈ ਵਿੱਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ਵਿਚ ਸ਼ਨੀਵਾਰ ਦੀ ਵੀ ਛੁੱਟੀ ਹੈ।