Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਤੱਕ ਪਹੁੰਚਿਆ ਬਠਿੰਡਾ ਦੀ ਅਦਾਲਤ ’ਚ ਔਰਤ ਨਾਲ ਕੁੱਟਮਾਰ ਦਾ ਮਾਮਲਾ
Punjab News : ਤੁਰੰਤ ਡਿਪਟੀ ਸੁਪਰਡੰਟ ਆਫ ਪੁਲਿਸ ਰੈਂਕ ਦੇ ਅਧਿਕਾਰੀ ਤੋਂ ਪੜਤਾਲ ਕਰਵਾਉਣ ਦੇ ਹੁਕਮ ਦਿਤੇ
Punjab News in Punjabi : ਬਠਿੰਡਾ : ਬਠਿੰਡਾ ਦੇ ਕੋਰਟ ਕੰਪਲੈਕਸ ਵਿੱਚ ਬਾਅਦ ਦੁਪਹਿਰ ਗੁਰਮੀਤ ਕੌਰ ਨਾਮਕ ਔਰਤ ਨਾਲ ਕੁੱਟਮਾਰ ਕਰਨ ਵਾਲੇ ਉਸ ਦੇ ਹੀ ਪਤੀ ਬਲਵਿੰਦਰ ਸਿੰਘ ਵਿਰੁਧ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ "ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001" ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਕਿਹਾ ਕਿ ਉਸ ਵੱਲੋਂ ਅਜਿਹੇ ਮਾਮਲਿਆਂ ਨੂੰ ਬੜੇ ਹੀ ਗੰਭੀਰਤਾ ਨਾਲ ਵਿਚਾਰਿਆ ਜਾਂਦਾ ਹੈ ਅਤੇ ਕਮਿਸ਼ਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੰਜਾਬ ਵਿੱਚ ਔਰਤਾਂ ਦੇ ਅਧਿਕਾਰ, ਮਾਣ ਅਤੇ ਰੁਤਬੇ ਦੀ ਸੁਰੱਖਿਆ ਹੋਵੇ।
ਸੀਨੀਅਰ ਪੁਲਿਸ ਕਪਤਾਨ ਨੂੰ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਉਸ ਵਿਅਕਤੀ ਨੂੰ ਅਜੇ ਤੱਕ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ? ਇਸ ਖਬਰ ’ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ “ਔਰਤਾਂ ਲਈ ਪੰਜਾਬ ਰਾਜ ਕਮਿਸ਼ਨ ਐਕਟ, 2001" ਤਹਿਤ ਸੋ-ਮੋਟੋ ਲੈਂਦਿਆਂ ਹੋਇਆਂ ਮਾਨਯੋਗ ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਨੇ ਹੁਕਮ ਦਿਤੇ ਹਨ ਕਿ ਵਿਸ਼ੇ ਵਿੱਚ ਦਰਜ ਕੇਸ ’ਤੇ ਤੁਰੰਤ ਡਿਪਟੀ ਸੁਪਰਡੰਟ ਆਫ ਪੁਲਿਸ ਰੈਂਕ ਦੇ ਅਧਿਕਾਰੀ ਤੋਂ ਪੜਤਾਲ/ਕਾਰਵਾਈ ਕਰਵਾਈ ਜਾਵੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਕਮਿਸ਼ਨ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਉਕਤ ਦਰਸਾਈ ਈਮੇਲ ਤੇ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਉਸ ਅਨੁਸਾਰ ਇਸ ਕੇਸ ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ ਜੀ।
(For more news apart from case of assault in court reached Punjab State Women's Commission, know what the commission's chairperson said News in Punjabi, stay tuned to Rozana Spokesman)