Jalandhar News: ED ਵਲੋਂ ਰਾਣਾ ਗੁਰਜੀਤ ਨੂੰ ਝਟਕਾ, ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ

ਏਜੰਸੀ

ਖ਼ਬਰਾਂ, ਪੰਜਾਬ

ਈਡੀ ਵਲੋਂ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ED seizes assets worth Rs 22.02 crore of Rana Sugars Limited

 


ED seizes assets worth Rs 22.02 crore of Rana Sugars Limited: ਜਲੰਧਰ ਦੇ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕੰਪਨੀ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਹੈ। ਜਿਨ੍ਹਾਂ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਹਨ। ਈ.ਡੀ ਮੁਤਾਬਕ ਇਹ ਕਾਰਵਾਈ ਫਾਰੇਨ ਐਕਸਚੇਂਜ ਮੈਨੇਜਮੈਂਟ ਐਕਚ, 1999 ਦੀ ਧਾਰਾ 37A ਤਹਿਤ ਕੀਤੀ ਗਈ ਹੈ।

ਈਡੀ ਮੁਤਾਬਕ ਇਸ ਕੰਪਨੀ ਨੇ ਫੇਮਾ, 1999 ਦੀ ਧਾਰਾ 4 ਦੀ ਉਲੰਘਣਾ ਕਰਦਿਆਂ ਵਿਦੇਸ਼ ਵਿਚ ਗ਼ੈਰਕਾਨੂੰਨੀ ਢੰਗ ਨਾਲ ਵਿਦੇਸ਼ੀ ਮੁਦਰਾ ਰੱਖੀ। ਈਡੀ ਨੇ ਰਾਣਾ ਸ਼ੂਗਰਜ਼ ਲਿਮਟਿਡ, ਇਸ ਦੇ ਪ੍ਰਮੋਟਰਾਂ, ਡਾਇਰੈਕਟਰਾਂ ਤੇ ਹੋਰ ਲੋਕਾਂ ਵਿਰੁਧ ਫੇਮਾ ਤਹਿਤ ਜਾਂਚ ਸ਼ੁਰੂ ਕੀਤੀ। ਜਾਂਚ ਗਲੋਬਲ ਡਿਪਾਜਟਰੀ ਰਸੀਦਾਂ ਜਾਰੀ ਕਰਨ ਤੇ ਉਨ੍ਹਾਂ ਦੀ ਪੂਰੀ ਰਕਮ ਉਦੇਸ਼ਤ ਮਕਸਦ ਲਈ ਨਾ ਵਰਤਣ ਦੇ ਮਾਮਲੇ ਵਿਚ ਕੀਤੀ ਗਈ।

ਈਡੀ ਦੀ ਜਾਂਚ ’ਚ ਸਾਹਮਣੇ ਆਇਆ ਕਿ ਰਾਣਾ ਸ਼ੂਗਰਜ਼ ਲਿਮਟਿਡ ਨੇ ਜੀ.ਜੀ.ਆਰ. ਦੀ ਪੂਰੀ ਰਕਮ ਭਾਰਤ ਨਹੀਂ ਲਿਆਂਦੀ ਤੇ 2.56 ਮਿਲੀਅਨ ਦੀ ਰਕਮ ਵਿਦੇਸ਼ ਵਿਚ ਹੀ ਰੱਖੀ, ਜੋ ਕਿ ਫੇਮਾ, 1999 ਦੀ ਧਾਰਾ 4 ਦੀ ਉਲੰਘਣਾ ਹੈ। ਈਡੀ ਵਲੋਂ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਦੋ ਮਹੀਨੇ ਪਹਿਲਾਂ ਇਨਕਮ ਟੈਕਸ ਵਿਭਾਗ ਨੇ ਰਾਣਾ ਗੁਰਜੀਤ ਸਿੰਘ ਦੇ ਘਰ ਤੇ ਟਿਕਾਣਿਆਂ ਉੱਤੇਛਾਪੇਮਾਰੀ ਕੀਤੀ ਸੀ। ਪਿਛਲੇ ਮਹੀਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵੀ 3.82 ਕਰੋੜ ਦੀ ਰਿਹਾਇਸ਼ੀ ਜਾਇਦਾਦ ਈ.ਡੀ. ਵਲੋਂ ਅਟੈਚ ਕੀਤੀ ਗਈ ਸੀ।