ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਵਿਰੁਧ ਮਾਮਲਾ ਦਰਜ
ਸ਼ਾਹਕੋਟ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਵਾਦਾ 'ਚ ਘਿਰਦੇ...
Hardev Singh Laddi case registered
ਜਿਨ੍ਹਾਂ ਦਾ ਪਿਛਲੇ ਦਿਨੀਂ ਸਟਿੰਗ ਵੀਡੀਓ ਵਾਇਰਲ ਹੋਇਆ ਸੀ ਤੇ ਹੁਣ ਹਰਦੇਵ ਸਿੰਘ ਲਾਡੀ ਤੇ ਤਿੰਨ ਹੋਰਾਂ ਵਿਰੁਧ ਗੈਰ ਕਾਨੂੰਨੀ ਮਾਈਨਿੰਗ ‘ਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਸ਼ੁਕਰਵਾਰ ਸਵੇਰੇ ਮਹਿਤਪੁਰ ਪੁਲਿਸ ਥਾਣਾ (ਜਲੰਧਰ ਦਿਹਾਤੀ) ‘ਚ ਮਾਮਲਾ ਦਰਜ ਕਰਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਨੇ ਲੰਘੇ ਦਿਨ ਵੀਰਵਾਰ ਨੂੰ ਸ਼ਾਹਕੋਟ ਜ਼ਿਮਨੀ ਚੋਣ ਲਈ ਹਰਦੇਵ ਸਿੰਘ ਲਾਡੀ ਨੂੰ ਉਮੀਦਵਾਰ ਐਲਾਨਿਆ ਸੀ, ਜੋ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪਾਰਟੀ ਦੇ ਉਮੀਦਵਾਰ ਸਨ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਮਰਹੂਮ ਅਜੀਤ ਸਿੰਘ ਕੋਹਾੜ ਤੋਂ ਚੋਣ ਹਾਰ ਗਏ ਸਨ।