ਨਗਰ ਨਿਗਮ ਦਫ਼ਤਰਾਂ ਦੇ ਭ੍ਰਿਸ਼ਟਾਚਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਲਦੀ ਹੋਵੇਗੀ ਕਾਰਵਾਈ: ਬੈਂਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਧਾਨ ਸਭਾ ਹਲਕਾ ਸੈਂਟਰਲ ਤੋਂ ਖੁਰਾਣਾ, ਜਨਕਪੁਰੀ ਤੇ ਮਦਾਨ ਨੇ ਕੀਤਾ ਵਿਧਾਇਕ ਬੈਂਸ ਦਾ ਸਵਾਗਤ 

Action against Municipal Corporation employees

ਲੁਧਿਆਣਾ, 3 ਮਈ (ਐਸ.ਪੀ. ਸਿੰਘ): ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਲੁਧਿਆਣਾ ਨਗਰ ਨਿਗਮ ਵਿਚ ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਲੋਕ ਇਨਸਾਫ਼ ਪਾਰਟੀ ਦੇ ਹਰ ਵਿਧਾਨ ਸਭਾ ਹਲਕੇ ਦੇ ਸੀਨੀਅਰ ਆਗੂ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਲਿਸਟਾਂ ਤਿਆਰ ਕਰ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਸਮੂਹ ਭ੍ਰਿਸ਼ਟਾਚਾਰੀਆਂ ਦੀ ਪੋਲ ਖੋਲ੍ਹੀ ਜਾਵੇਗੀ। ਵਿਧਾਇਕ ਬੈਂਸ ਅੱਜ ਵਿਧਾਨ ਸਭਾ ਹਲਕਾ ਸੈਂਟਰਲ ਦੇ ਯੂਥ ਵਿੰਗ ਦੇ ਪ੍ਰਧਾਨ ਪਵਨਦੀਪ ਸਿੰਘ ਮਦਾਨ ਅਤੇ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ ਸਮੇਤ ਹੋਰਨਾਂ ਨਾਲ ਵਿਚਾਰ-ਵਟਾਂਦਰਾ ਕਰ ਰਹੇ ਸਨ।

ਇਸ ਮੌਕੇ ਕੌਂਸਲਰ ਅਰਜੁਨ ਸਿੰਘ ਚੀਮਾ, ਪ੍ਰਧਾਨ ਬਲਦੇਵ ਸਿੰਘ, ਵਿਧਾਨ ਸਭਾ ਹਲਕਾ ਉੱਤਰੀ ਤੋਂ ਲਿੱਪ ਆਗੂ ਰਣਧੀਰ ਸਿੰਘ ਸਿਬਿਆ, ਵਿਧਾਨ ਸਭਾ ਹਲਕਾ ਸੈਂਟਰਲ ਦੇ ਯੂਥ ਵਿੰਗ ਦੇ ਪ੍ਰਧਾਨ ਪਵਨਦੀਪ ਸਿੰਘ ਮਦਾਨ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ, ਲਿੱਪ ਆਗੂ ਹਰਪ੍ਰੀਤ ਸਿੰਘ ਮਾਨ, ਸਰਬਜੀਤ ਸਿੰਘ ਪਹੂਜਾ ਜਨਕਪੁਰੀ, ਹਰਪ੍ਰੀਤ ਸਿੰਘ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਲਿੱਪ ਆਗੂ ਹਰਵਿੰਦਰ ਸਿੰਘ ਨਿੱਕਾ, ਪ੍ਰਦੀਪ ਗੋਗੀ ਸ਼ਰਮਾ, ਪ੍ਰਦੀਪ ਕੁਮਾਰ ਲਾਲਾ ਸਮੇਤ ਹੋਰਨਾਂ ਨੇ ਵਿਧਾਇਕ ਬੈਂਸ ਨੂੰ ਆਸਟ੍ਰੇਲੀਆ ਤੋਂ ਵਾਪਸ ਪੁੱਜਣ 'ਤੇ ਜੀ ਆਇਆਂ ਆਖਿਆ ਅਤੇ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ। ਇਸ ਮੌਕੇ ਦਫ਼ਤਰ ਵਿਚ ਅਪਣੀਆਂ ਸ਼ਿਕਾਇਤਾਂ ਲੈ ਕੇ ਆਏ ਵਿਅਕਤੀਆਂ ਨਾਲ ਵੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਵਾਪਸ ਆ ਗਏ ਹਨ ਅਤੇ ਸਾਰੇ ਲੋਕਾਂ ਨੂੰ ਜਲਦੀ ਹੀ ਰਾਹਤ ਮਿਲੇਗੀ।